ਮਲੇਰਕੋਟਲਾ, 27 ਫ਼ਰਵਰੀ (ਪੀ.ਟੀ.)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕਤਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦਾ ਅਜ ਦਆ ਨੰਦ ਹਸਪਤਾਲ ਲੁਧਿਆਣਾ ਵਿਖੇ ਦਿਲ ਦੇ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਜੱਥੇਦਾਰ ਕਾਲਾਬੂਲਾ ਦੇ ਅਚਾਨਕ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।