ਖਾਲਸਾਈ ਜਾਹੋ-ਜਲਾਲ ਨਾਲ ਹੋਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਸ਼ੁਰੂਆਤ

ਝ ਸਿੰਘ ਸਾਹਿਬ ਗਿ:ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ ਝ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ


ਸ਼੍ਰੀ ਅਨੰਦਪੁਰ ਸਾਹਿਬ, 28 ਫਰਵਰੀ- ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ਤੋਂ ਸਿਖ ਕੌਮ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ। ਇਸ ਸੰਬੰਧੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਜਬ ਗਿਆਨੀ ਰਘਬੀਰ ਸਿੰਘ ਵਲੋਂ ਹੋਲਾ ਮਹੱਲਾ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈ¤ਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਰਣਜੀਤ ਸਿੰਘ ਅਤੇ ਸਮੂਹ ਸੰਗਤਾਂ ਹਾਜ਼ਰ ਸਨ। ਆਪਣੇ ਸੰਬੌਧਨ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਖਾਲਸੇ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਅੱਜ ਬੜੇ ਹੀ ਜੋਸ਼ੌ ਖਰੋਸ਼ ਨਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆਰੰਭ ਹੋਇਆ ਹੈ। ਜਿਸ ਵਿਚ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਉਹਨਾਂ ਕਿਹਾ ਸੰਨ 1700 ਤੋਂ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਹੋਲੇ ਮਹੱਲੇ ਦੀ ਸ਼ੁਰੂਆਤ ਕੀਤੀ। ਉਸੇ ਪ੍ਰੰਪਰਾ ਦੇ ਮੁਤਾਬਿਕ ਅੱਜ ਤੱਕ ਇਸੇ ਪਾਵਨ ਅਸਥਾਨ ਤੇ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਖੰਡੇ ਬਾਟੇ ਦਾ ਅੰਂਮ੍ਰਿਤ ਛਕ ਕੇ ਗੁਰੂ ਵਾਲੇ ਬਣੋਂ ਅਤੇ ਵਹਿਮਾਂ, ਭਰਮਾਂ, ਪਖੰਡਾਂ ਤੋਂ ਦੂਰ ਰਹੋ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਲੋੜ ਹੈ ਘਰ ਘਰ ਗੁਰੂ ਨਾਨਕ ਸਾਹਿਬ ਦਾ ਸੰਦੇਸ਼ ਪਹੁੰਚਾਇਆ ਜਾਵੇ ਤਾਂ ਜੋ ਕੌਮ ਦੀ ਚੜ੍ਹਦੀਕਲਾ ਹੋ ਸਕੇ। ਇਸ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ। ਇਸ ਮੌਕੇ ਸੂਚਨਾ ਅਫਸਰ ਹਰਦੇਵ ਸਿੰਘ, ਗੁਰਸ਼ਰਨ ਸਿੰਘ ਗੁਲਸ਼ਨ, ਮਨਜਿੰਦਰ ਸਿੰਘ ਬਰਾੜ, ਸਤਨਾਮ ਸਿੰਘ ਝੱਜ, ਹਰਦੇਵ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ ਜਿੰਦਵੜੀ, ਪੰਜ ਪਿਆਰੇ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Send this to a friend