ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 28 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਮਾਲ ਹਲਕਾ ਬੱਬਰੀ ਨੰਗਲ ਜਿਲਾ ਗੁਰਦਾਸਪੁਰ ਵਿਖੇ ਤਾਇਨਾਤ ਇਕ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਪਟਵਾਰੀ ਬਿਕਰਮਜੀਤ ਸਿੰਘ, ਮਾਲ ਹਲਕਾ ਬੱਬਰੀ ਨੰਗਲ, ਗੁਰਦਾਸਪੁਰ ਨੂੰ ਸ਼ਿਕਾਇਤਕਰਤਾ ਚੈਂਚਲ ਸਿੰਘ, ਵਾਸੀ ਬੱਬਰੀ ਨੰਗਲ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉ¤ਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦਸਿਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਭਰਾਵਾਂ ਨਾਲ ਸਾਂਝੀ ਜਮੀਨ ਦਾ ਆਪਸੀ ਤਬਾਦਲਾ ਕਰਨ ਬਦਲੇ 10000 ਰੁਪਏ ਦੀ ਮੰਗ ਕਰ ਰਿਹਾ ਹੈ।

Send this to a friend