ਜਲੰਧਰ, 1 ਮਾਰਚ (ਪੰਜਾਬ ਟਾਇਮਜ਼ ਬਿਊਰੋ)-ਗੁਰੁ ਅਮਰਦਾਸ ਪਬਲਿਕ ਸਕੂਲ ਦੇ ਪ੍ਰਾਇਮਰੀ ਵਿੰਗ ਵਿੱਚ ਪੰਜਵੀ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਲਈ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਸਕੂਲ ਕਮੇਟੀ ਦੇ ਪ੍ਰਧਾਨ ਸ੍ਰ:ਅਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ,ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਜੀ ਭੋਗਲ ,ਵਾਈਸ ਪ੍ਰਿੰਸੀਪਲ ਨਵਨੀਤ ਕੌਰ ਜੀ ਕੁਕਰੇਜਾ, ਪ੍ਰਸ਼ਾਸ਼ਨਿਕ ਅਫਸਰ ਸ੍ਰੀਮਤੀ ਅਵਿਨਾਸ਼ ਕੌਰ ਜੀ ਨੇ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਕੀਤਾ ਗਿਆ। ਵਿਦਿਆਰਥੀਆਂ ਨੇ ਮਾਡਲਿੰਗ ਕਰਦਿਆਂ ਦਿਲਕਸ਼ ਅੰਦਾਜ ਪੇਸ਼ ਕੀਤੇ, ਵਿਦਿਆਰਥੀਆਂ ਦੀ ਯੋਗਤਾ ਪਰਖ ਲਈ ਪ੍ਰਸ਼ਨ ਪੁੱਛੇ ਗਏ, ਮਨੋਰੰਜਕ ਖੇਡਾਂ ਕਰਵਾਈਆਂ ਗਈਆਂ।