ਰਾਮਪੁਰਾ ਫੂਲ, 4 ਮਾਰਚ (ਮਨਦੀਪ ਢੀਂਗਰਾ, ਲੱਖਾ ਹਰੀ)-ਸਥਾਨਕ ਜਨ ਕਲਿਆਣ ਸਭਾ ਦੀ ਇੱਕ ਮੀਟਿੰਗ ਪ੍ਰਧਾਨ ਸੀਤਾ ਰਾਮ ਦੀਪਕ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਸ਼ਹਿਰ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੂਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਸੀਤਾ ਰਾਮ ਦੀਪਕ ਨੇ ਕਿਹਾ ਕਿ ਪਾਵਰਕਾਮ ਵੱਲੋਂ ਅਪ੍ਰੈਲ 2017 ਤੋਂ ਬਿਜਲੀ ਦੀਆਂ ਕੀਮਤਾਂ ਵਿਚ ਜੋ ਵਾਧਾ ਕੀਤਾ ਗਿਆ ਸੀ, ਉਹ ਹੁਣ ਬਿਜਲੀ ਖਪਤਕਾਰਾਂ ਦੇ ਬਿੱਲਾਂ ਨਾਲ ਜੋੜ ਕੇ ਲੋਕਾਂ ਤੇ ਨਵਾਂ ਬੋਝ ਪਾ ਦਿੱਤਾ ਹੈ ਜਿਸ ਨੂੰ ਗੁੰਡਾ ਟੈਕਸ ਕਿਹਾ ਜਾ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਪਿਛਲੇ ਕੁੱਝ ਸਮੇਂ ਵਿਚ ਸ਼ਹਿਰ ਅੰਦਰ ਗਲਤ ਅਨਸਰਾਂ ਵਲੋਂ ਕੀਤੀਆਂ ਗਈਆਂ ਲੁੱਟ-ਖੋਹ ਦੀਆਂ ਘਟਨਾਵਾਂ ਦਾ ਹਾਲੇ ਤੱਕ ਪੁਲਸ ਤੋਂ ਪਰਦਾਫਾਸ਼ ਨਹੀ ਹੋਇਆਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ ਗਿੱਲ, ਦਰਸ਼ਨ ਸਿੰਘ, ਗੁਰਪੀਤ ਸਿੰਘ ਮਾਨਸ਼ਾਹੀਆ, ਬਲਦੇਵ ਰਾਜ, ਰਾਮ ਕੁਮਾਰ ਰਾਮਾ, ਰਾਜ ਕੁਮਾਰ, ਗਗਨ ਸਿੰਗਲਾ, ਟਿੰਕੂ ਪ੍ਰਸ਼ਾਦ ਆਦਿ ਸ਼ਾਮਲ ਸਨ।
ਕੀ ਕਹਿਣਾ ਹੈ ਥਾਣਾ ਇੰਚਾਰਜ ਦਾ:-ਥਾਣਾ ਸਿਟੀ ਦੇ ਇੰਚਾਰਜ ਗੁਰਪਿਆਰ ਸਿੰਘ ਨੇ ਕਿਹਾ ਕਿ ਸ਼ਹਿਰ ਦਾ ਮਾਹੌਲ ਸੁਖਾਵਾਂ ਹੈ।ਕਿਉਕਿ ਪੁਲਸ ਵੱਲੋ ਲਗਾਤਾਰ ਸ਼ਹਿਰ ਅਤੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਹੈ।ਉਨਾਂ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੇਰੇ ਚਾਰਜ ਸੰਭਾਲਣ ਤੋਂ ਪਹਿਲਾਂ ਸ਼ਹਿਰ ਅੰਦਰ ਜੋ ਘਟਨਾਵਾਂ ਹੋਈਆਂ ਹਨ, ਉਹਨਾ ਗਲਤ ਅਨਸਰਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।