Skip to content
Independent perspectives. Global stories.
BREAKING

ਗੁਰੂ ਕਾ ਲਾਹੌਰ ਵਿਖੇ ਹੋਈ ਝੜਪ ’ਚ ਬਾਬਾ ਜਰਨੈਲ ਸਿੰਘ ਜ਼ਖਮੀ

Share this story

image ਸ੍ਰੀ ਅਨੰਦਪੁਰ ਸਾਹਿਬ, 5 ਫਰਵਰੀ (ਦਵਿੰਦਰਪਾਲ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਸਜੇ ਦੀਵਾਨ ਮੌਕੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਸਵਰਗੀ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਜੀ ਦੇ ਵੱਡੇ ਭਰਾ ਬਾਬਾ ਜਰਨੈਲ ਸਿੰਘ ਕਾਰ ਸੇਵਾ ਕਿਲ੍ਹਾ ਆਨੰਦਗੜ ਸਾਹਿਬ ਉਨ੍ਹਾਂ ਦੇ ਲੜਕੇ ਚੌਹਾਨ ਸਿੰਘ ਅਤੇ ਭਤੀਜੇ ਗੁਰਪ੍ਰੀਤ ਸਿੰਘ ’ਤੇ 5-6 ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਤਿੰਨ੍ਹਾਂ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਜਦੋਂ ਬਾਬਾ ਜੀ ਸਜੇ ਦੀਵਾਨ ਵਿੱਚ ਸਟੇਜ ਤੋਂ ਸੰਗਤਾਂ ਨੂੰ ਸੰਬੋਧਨ ਕਰਕੇ ਵਾਪਿਸ ਲੰਗਰ ਹਾਲ ਨੂੰ ਜਾ ਰਹੇ ਸਨ ਤਾਂ ਅਚਾਨਕ 5-6 ਅਣਪਛਾਤੇ ਨੌਜਵਾਨਾਂ ਨੇ ਬਾਬਾ ਜਰਨੈਲ ਸਿੰਘ, ਉਨ੍ਹਾਂ ਦੇ ਬੇਟੇ ਤੇ ਭਤੀਜੇ ’ਤੇ ਕਾਤਲਾਨਾ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਗਿਆਨੀ ਮੱਲ ਸਿੰਘ ਜੀ ਨੇ ਕਿਹਾ ਕਿ ਇਹ ਬਹੁਤ ਹੀ ਘਿਨਾਉਣੀ ਘਟਨਾ ਹੈ, ਜਿਸ ਲਈ ਦੋਸ਼ੀਆਂ ਨੂੰ ਮਾਫ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਦਸਮ ਪਾਤਸ਼ਾਹ ਦੇ ਵਿਆਹ ਪੁਰਬ ਮੌਕੇ ਜਦੋਂ ਸਾਰਾ ਪੰਥ ਖੂਸ਼ੀਆਂ ਮਨਾ ਰਿਹਾ ਸੀ। ਅਜਿਹੇ ਸਮੇਂ ਬਾਬਾ ਜਰਨੈਲ ਸਿੰਘ ’ਤੇ ਪਵਿੱਤਰ ਅਸਥਾਨ ਉੱਤੇ ਹਮਲਾ ਕਰਕੇ ਬਹੁਤ ਹੀ ਘਿਨਾਉਣੀ ਹਰਕਤ ਕੀਤੀ ਹੈ।

WRITTEN BY