ਵਿਜੀਲੈਂਸ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ੍ਹ, 5 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਆਲਮ ਸ਼ਾਹ, ਜ਼ਿਲ੍ਹਾ ਫਾਜਿਲਕਾ ਵਿਖੇ ਤਾਇਨਾਤ ਪਟਵਾਰੀ ਨੂੰ 13,000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਆਲਮ ਸ਼ਾਹ, ਜਿਲਾ ਫਾਜਿਲਕਾ ਵਿਖੇ ਤਾਇਨਾਤ ਪਟਵਾਰੀ ਸੁਭਾਸ਼ ਚੰਦਰ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਆਲਮ ਸ਼ਾਹ ਦੀ ਸ਼ਿਕਾਇਤ ’ਤੇ 13000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Send this to a friend