ਨਹਿਰੂ ਗਾਂਧੀ ਪਰਿਵਾਰ ਦਾ ਵਾਰਿਸ ਪ੍ਰਧਾਨ ਮੰਤਰੀ ਅਹੁਦੇ ਦੇ ਬਿਲਕੁਲ ਕਾਬਲ ਨਹੀਂ
ਰਾਏਕੇ ਕਲਾਂ (ਬਠਿੰਡਾ), 6 ਫਰਵਰੀ (ਪੱਤਰ ਪ੍ਰੇਰਕ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਪੇਂਡੂ ਜੀਵਨ ਸ਼ੈਲੀ ਅਤੇ ਖੇਤੀਬਾੜ੍ਹੀ ਬਾਰੇ ਕੋਈ ਵੀ ਗਿਆਨ ਨਹੀਂ ਹੈ ਜਿਸ ਕਾਰਨ ਅਜਿਹਾ ਵਿਅਕਤੀ ਕਿਸੇ ਤਰ੍ਹਾਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁੱਦੇ ਦੇ ਕਾਬਲ ਨਹੀਂ ਹੋ ਸਕਦਾ। ਇਥੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਜਿਸ ਦੇਸ਼ ਵਿੱਚ 60 ਫੀਸਦੀ ਤੋਂ ਵੱਧ ਲੋਕ ਪਿੰਡਾਂ ਵਿੱਚ ਵਸਦੇ ਹੋਣ ਉਸ ਦੇਸ਼ ਦਾ ਪ੍ਰਧਾਨ ਮੰਤਰੀ ਕਦੇ ਵੀ ਅਜਿਹਾ ਵਿਅਕਤੀ ਨਹੀਂ ਬਣ ਸਕਦਾ ਜਿਸਨੂੰ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਬਾਰੇ ਕੋਈ ਗਿਆਨ ਨਾ ਹੋਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਡਾਕਟਰ ਨੂੰ ਮਰੀਜ਼ ਦੀ ਬਿਮਾਰੀ ਬਾਰੇ ਹੀ ਪਤਾ ਨਹੀਂ ਹੋਵੇਗਾ ਤਾਂ ਉਹ ਉਸਦਾ ਇਲਾਜ਼ ਕਿਸ ਤਰ੍ਹਾਂ ਕਰੇਗਾ।
ਸ. ਬਾਦਲ ਨੇ ਕਿਹਾ ਕਿ ਨਹਿਰੂ ਗਾਂਧੀ ਪਰਿਵਾਰ ਦਾ ਇਹ ਜਾਨਸ਼ੀਨ ਨਾ ਕੇਵਲ ਇੱਕ ਗੈਰ ਅਨੁਭਵੀ ਆਗੂ ਹੈ ਸਗੋਂ ਉਸਨੂੰ ਦੇਸ਼ ਦੇ ਭੂਗੋਲ ਬਾਰੇ ਵੀ ਬਹੁਤ ਥੋੜਾ ਗਿਆਨ ਹੈ ਜਿਸ ਕਾਰਨ ਅਜਿਹੇ ਆਗੂ ਦਾ ਪ੍ਰਧਾਨ ਮੰਤਰੀ ਬਣਨਾ ਦੇਸ਼ ਲਈ ਘਾਤਕ ਸਿੱਧ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਨਰਿੰਦਰ ਮੋਦੀ ਇੱਕ ਦੂਰਅੰਦੇਸ਼, ਮਜਬੂਤ ਅਤੇ ਤਜ਼ਰਬੇ ਵਾਲੇ ਆਗੂ ਹਨ ਜੋ ਕਿ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ਉ¤ਪਰ ਲਿਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੁਸ਼ਕਿਲ ਦੌਰ ਵਿੱਚ ਜਦੋਂ ਬੇਰੁਜ਼ਗਾਰੀ, ਅਨਪੜ੍ਹਤਾ, ਭੁੱਖਮਰੀ, ਗਰੀਬੀ, ਮਹਿੰਗਾਈ ਅਤੇ ਹੋਰ ਅਲਾਮਤਾ ਦੇਸ਼ ਨੂੰ ਘੇਰੀ ਬੈਠੀਆਂ ਹਨ ਤਾਂ ਅਜਿਹੇ ਦੌਰ ਵਿੱਚ ਸ੍ਰੀ ਮੋਦੀ ਹੀ ਦੇਸ਼ ਵਾਸੀਆਂ ਦੀ ਇੱਕੋ-ਇੱਕ ਉਮੀਦ ਹਨ। ਸ. ਬਾਦਲ ਨੇ ਅਫਸੋਸ ਜਤਾਇਆ ਕਿ ਆਜ਼ਾਦੀ ਦੇ 65 ਸਾਲਾਂ ਤੋਂ ਵੀ ਵੱਧ ਸਮਾਂ ਬੀਤਣ ਦੇ ਬਾਵਜੂਦ ਅੱਜ ਤੱਕ ਸਾਡਾ ਦੇਸ਼ ਵਿਕਾਸ ਤੋਂ ਸੱਖਣਾ ਹੈ ਜਿਸ ਲਈ ਮਾੜੀਆਂ ਨੀਤੀਆਂ ਘੜ੍ਹਨ ਵਾਲੀ ਕਾਂਗਰਸ ਜ਼ਿੰਮੇਵਾਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਆਗੂ ਸ੍ਰੀ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਤਾਂ ਜੋ ਦੇਸ਼ ਵਿਕਾਸ ਦੀਆਂ ਨਵੀਆਂ ਲੀਹਾਂ ਤੈਅ ਕਰ ਸਕੇ।
ਕਾਂਗਰਸ ਪਾਰਟੀ ‘ਤੇ ਤਿੱਖੇ ਹਮਲੇ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਸ ਪਾਰਟੀ ਨੇ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦਾ ਅੰਨ੍ਹ ਭੰਡਾਰ ਭਰਨ ਅਤੇ ਇਸਦੀਆਂ ਸਰਹੱਦਾਂ ਦੀ ਰਾਖੀ ਲਈ ਵਧ ਚੜ੍ਹਕੇ ਯੋਗਦਾਨ ਪਾਇਆ ਹੈ ਪਰ ਕੇਂਦਰ ਸਰਕਾਰ ਨੇ ਸਾਡੇ ਤੋਂ ਸਾਡੀ ਰਾਜਧਾਨੀ, ਪਾਣੀਆਂ ਵਿੱਚ ਬੂਣਦਾ ਹਿੱਸਾ, ਪੰਜਾਬੀ ਬੋਲਦੇ ਇਲਾਕੇ ਖੋਹਣ ਦੇ ਨਾਲ-ਨਾਲ ਸਾਡੇ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਇਥੋਂ ਤੱਕ ਕਿ ਧਾਰਮਿਕ ਮਸਲਿਆਂ ਵਿੱਚ ਵੀ ਦਖਲਅੰਦਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਅੱਜ ਪੰਜਾਬ ਦਾ ਮਿਹਨਤਕਸ਼ ਕਿਸਾਨ 32 ਹਜ਼ਾਰ ਕਰੋੜ ਦੇ ਕਰਜੇ ਹੇਠ ਦੱਬਿਆ ਹੋਇਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਗਵਾਂਢੀ ਰਾਜਾਂ ਨੂੰ ਦਿੱਤੇ ਗਏ ਸਨਤੀ ਪੈਕੇਜ ਕਾਰਨ ਸੂਬੇ ਦਾ ਉਦਯੋਗ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ।
ਸ. ਬਾਦਲ ਨੇ ਦਹੁਰਾਇਆ ਕਿ ਕੇਂਦਰ ਸਰਕਾਰ ਸੂਬੇ ਨੂੰ ਉਸਦੇ ਪਾਣੀਆਂ ਅਤੇ ਅੰਨ੍ਹ ਦੇ ਉ¤ਤੇ ਰਾਇਲਟੀ ਦੇਵੇ ਜਿਸ ਤਰ੍ਹਾਂ ਉਹ ਹੋਰਨਾਂ ਸੂਬਿਆਂ ਨੂੰ ਕੋਇਲਾ ਅਤੇ ਹੋਰ ਖਣਿਜ ਪਦਾਰਥਾਂ ਉ¤ਪਰ ਰਾਇਲਟੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਪਾਣੀ ਅਤੇ ਉਪਜਾਊ ਧਰਤੀ ਦੇ ਰੂਪ ਵਿੱਚ ਮੌਜੂਦ ਕੁਦਰਤੀ ਸੋਮਿਆਂ ਦੀ ਜ਼ਰੂਰਤ ਨਾਲੋਂ ਜ਼ਿਆਦਾ ਵਰਤੋਂ ਕਰਕੇ ਮੁਲਕ ਦਾ ਢਿੱਡ ਭਰਿਆ ਹੈ ਪਰ ਸੂਬੇ ਦੇ ਕਿਸਾਨਾਂ ਦੀ ਇਸ ਮਹਾਨ ਦੇਣ ਨੂੰ ਹਮੇਸ਼ਾ ਕੇਂਦਰ ਵੱਲੋਂ ਅਣਗੌਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਮੁਲਕ ਸੂਬੇ ਦੀ ਕਿਸਾਨੀਂ ਨੂੰ ਪਾਣੀ ਅਤੇ ਅਨਾਜ ਉ¤ਤੇ ਰਾਇਲਟੀ ਦੇ ਕੇ ਉਨ੍ਹਾਂ ਦਾ ਰਿਣ ਮੋੜੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਅੱਜ ਪੰਜਾਬ ਦੇਸ਼ ਦੇ ਇੱਕ ਮੋਹਰੀ ਸੂਬੇ ਵਜੋਂ ਉ¤ਭਰਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ, ਸ਼ਾਂਤੀ ਅਤੇ ਖੁਸ਼ਹਾਲੀ ਦੇ ਇਲਾਵਾ ਸੂਬਾ ਸਰਕਾਰ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਉ¤ਪਰ ਖਾਸ ਤਵੱਜੋ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਹੀ ਪੰਜਾਬ ਅੱਜ ਦੇਸ਼ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਸੂਬਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਟਾ ਦਾਲ, ਮਾਈ ਭਾਗੋ ਇਸਤਰੀ ਵਿੱਦਿਆ, ਸ਼ਗਨ, ਭਗਤ ਪੂਰਨ ਸਿੰਘ ਸਿਹਤ ਬੀਮਾਂ, ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਸਕੀਮ ਨੂੰ ਇਸੇ ਤਹਿਤ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸੂਬਾ ਸਰਕਾਰ ਵੱਲੋਂ ਖੇਤੀ ਵਿੰਭਿਨਤਾਂ ਉ¤ਪਰ ਵੀ ਖਾਸ ਜ਼ੋਰ ਦਿੱਤਾ ਜਾ ਰਿਹਾ ਹੈ ਇਸੇ ਤਰ੍ਹਾਂ ਸ. ਬਾਦਲ ਨੇ ਕਿਹਾ ਕਿ ਖੇਤੀ ਉ¤ਪਰ ਵੱਧ ਰਹੀਆਂ ਲਾਗਤਾਂ ਨੂੰ ਘਟਾਉਣ ਲਈ ਸੂਬਾ ਸਰਕਾਰ ਵੱਲੋਂ ਐਗਰੋ ਸਰਵਿਸ ਸੈਂਟਰਾਂ ਰਾਹੀਂ ਕਿਸਾਨਾਂ ਨੂੰ ਵਾਜਿਬ ਕਿਰਾਏ ਉ¤ੁਪਰ ਖੇਤੀਬੜ੍ਹ੍ਵੀ ਦੇ ਸੰਦ ਦਿੱਤੇ ਜਾ ਰਹੇ ਹਨ ਜਿਸ ਲਈ ਇਨ੍ਹ੍ਵਾਂ ਸੈਂਟਰਾਂ ਨੂੰ 50 ਫੀਸਦੀ ਰਿਆਇਤ ਦੇ ਰਹੀ ਹੈ।
ਲੋਕਾਂ ਨੂੰ ਆਉਣ ਵਾਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਐਮ.ਪੀ. ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਪੂਰਾ ਸਾਥ ਦੇਣ ਦੀ ਅਪੀਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਬੀਬੀ ਬਾਦਲ ਦੇ ਅਣਥੱਕ ਯਤਨਾਂ ਸਦਕਾ ਬਠਿੰਡਾ ਵਿੱਚ ਪਿਛਲੇ ਕੁਝ ਸਾਲਾਂ ਤੋਂ ਬਹੁਤ ਜ਼ਿਆਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਬਾਦਲ ਨੇ ਇਸ ਹਲਕੇ ਦੇ ਲੋਕਾਂ ਦੀ ਤਨਦੇਹੀ ਨਾਲ ਸੇਵਾ ਕੀਤੀ ਹੈ।
ਸ. ਬਾਦਲ ਨੇ ਬੀਬੀ ਬਾਦਲ ਦੀ ਸ਼ਲਾਘਾ ਕਰਦਿਆਂ ਇਹ ਵੀ ਕਿਹਾ ਕਿ ਉੁਨ੍ਹਾਂ ਵੱਲੋਂ ਕੀਤੀ ਜਾਂਦੀ ਵਿਉਂਤਬੰਦੀ ਕਾਰਨ ਹੀ ਬਠਿੰਡਾ ਦੇ ਵਿਕਾਸ ਨੂੰ ਨਵਾਂ ਹੁਲਾਰਾ ਮਿਲਿਆ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੀਦਕੋਟ ਕੋਟਲੀ ਵਿਖੇ ਮੁੱਖ ਮੰਤਰੀ ਨੇ ਕਿਹਾ ਕਿ ਗਿਆਰਾਂ ਸਿਆਸੀ ਦਲਾਂ ਵੱਲੋਂ ਨਵੇਂ ਬਣਾਏ ਗਏ ਤੀਜੇ ਮੋਰਚੇ ਦਾ ਆਮ ਚੋਣਾਂ ਉ¤ਪਰ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਦੇਸ ਭਰ ਵਿੱਚ ਇਕ ਮਜਬੂਤ ਮੋਦੀ ਲਹਿਰ ਚੱਲ ਰਹੀ ਹੈ ਅਤੇ ਅਜਿਹੇ ਮੋਰਚਿਆਂ ਨਾਲ ਉਸ ਨੂੰ ਕੋਈ ਫਰਕ ਨਹੀਂ ਪਵੇਗਾ। ਸ. ਬਾਦਲ ਨੇ ਕਿਹਾ ਕਿ ਇਹ ਸਿਆਸੀ ਦਲ ਆਪਣੀਆਂ ਪੱਕੀਆਂ ਵੋਟਾਂ ਤਾਂ ਲੈ ਸਕਦੇ ਹਨ ਪਰ ਬਾਕੀ ਵੋਟਾਂ ਸ੍ਰੀ ਮੋਦੀ ਨੂੰ ਹੀ ਪੈਣਗੀਆਂ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਆਏ ਆਗੂਆਂ ਦਾ ਪਿੰਡ ਰਾਏਕੇ ਕਲਾਂ ਅਤੇ ਫਰੀਦਕੋਟ ਕੋਟਲੀ ਵਿਖੇ ਸਵਾਗਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਅਕਾਲੀ ਦਲ ਵਿੱਚ ਬਣਦਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਮੁੱਖ ਮੰਤਰੀ ਨਾਲ ਵਿਧਾਇਕ ਸ੍ਰੀ ਦਰਸ਼ਨ ਸਿੰਘ ਕੋਟਫੱਤਾ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੇਂਦਰ ਸਰਕਾਰ ਪੰਜਾਬ ਨੂੰ ਪਾਣੀਆਂ ਅਤੇ ਅਨਾਜ ’ਤੇ ਰਾਇਲਟੀ ਦੇਵੇ : ਬਾਦਲ



