ਚੰਡੀਗੜ੍ਹ, 6 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਤਾਰਪੁਰ ਨੂੰ ਚੌਪਰ ’ਤੇ ਜਾਂਦੇ ਸਮੇਂ ਸਤਲੁਜ ਦਰਿਆ ਦੇ ਇਲਾਕੇ ਵਿੱਚੋਂ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੇ ਜਾਣ ਤੋਂ ਬਾਅਦ ਨਵਾਂ ਸ਼ਹਿਰ ਅਤੇ ਜ¦ਧਰ ਜ਼ਿਲ੍ਹਿਆਂ ਵਿੱਚ ਵੱਡੀ ਪੱਧਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਖਿੱਤੇ ਵਿੱਚ ਗੈਰ-ਕਾਨੂੰਨੀ ਖਣਨ ਹੋਣ ਨੂੰ ਸਪੱਸ਼ਟ ਤੌਰ ’ਤੇ ਦੇਖੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਤੁਰੰਤ ਇਸ ਦੀ ਜਾਂਚ ਕਰਨ ਅਤੇ ਸਾਜੋ-ਸਮਾਨ ਨੂੰ ਕਬਜ਼ੇ ਵਿੱਚ ਲੈਣ ਦੇ ਨਿਰਦੇਸ਼ ਦੇ ਦਿੱਤੇ। ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਤੇਜੀ ਨਾਲ ਕਾਰਵਾਈ ਕਰਦੇ ਹੋਏ ਨਵਾਂ ਸ਼ਹਿਰ ਜ਼ਿਲ੍ਹੇ ਦੇ ਪੁਲਿਸ ਪ੍ਰਸ਼ਾਸਨ ਨੇ ਮਲਿਕਪੁਰ ਪਿੰਡ ਵਿੱਚੋਂ 21 ਪੋਰਕਲੇਨ (ਮਿੱਟੀ ਚੁੱਕਣ ਵਾਲੀਆਂ ਮਸ਼ੀਨਾਂ), 5 ਜੇ.ਸੀ.ਬੀ. ਮਸ਼ੀਨਾਂ 30 ਟਿੱਪਰ (ਟਰੱਕ) ਅਤੇ ਇਕ ਟਰੈਕਟਰ ਟਰਾਲੀ ਕਬਜ਼ੇ ਵਿੱਚ ਲਏ ਹਨ। ਮੁੱਖ ਮੰਤਰੀ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੇਸ਼ ਨੂੰ ਸਮਰਪਿਤ ਕਰਨ ਲਈ ਹੈਲੀਕਾਪਟਰ ਰਾਹੀਂ ਕਰਤਾਰਪੁਰ ਜਾਂਦੇ ਹੋਏ ਨਵਾਂ ਸ਼ਹਿਰ ਦੇ ਰਾਹੋਂ ਅਤੇ ਜ¦ਧਰ ਦੇ ਫਿਲੌਰ ਇਲਾਕਿਆਂ ਵਿੱਚ ਗੈਰ-ਕਾਨੂੰਨੀ ਖਣਨ ਦੀਆਂ ਸਰਗਰਮੀਆਂ ਦੇਖੀਆਂ।