ਚੰਡੀਗੜ੍ਹ, 7 ਮਾਰਚ (ਪੀ.ਟੀ.)- ਸਰਕਾਰੀ ਸਕੂਲਾਂ ਵਿੱਚ ਅਧਿਆਪਕ ਅਮਲੇ ਦੇ ਤਬਾਦਲਿਆਂ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ਤਬਾਦਲਾ ਨੀਤੀ ’ਤੇ ਮੋਹਰ ਲਾ ਦਿੱਤੀ ਹੈ ਜਿਸ ਨੂੰ ਆਉਂਦੇ ਵਿਦਿਅਕ ਸੈਸ਼ਨ ਵਿੱਚ ਅਮਲ ਵਿੱਚ ਲਿਆਂਦਾ ਜਾਵੇਗਾ। ਇਕ ਸਰਕਾਰ ਬੁਲਾਰੇ ਨੇ ਦੱਸਿਆ ਕਿ ਤਬਾਦਲਾ ਨੀਤੀ-2018 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਵਾਨਗੀ ਦਿੱਤੀ ਗਈ ਹੈ।