ਚੰਡੀਗੜ੍ਹ, 6 ਫਰਵਰੀ (ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਐਨ.ਆਰ.ਆਈ. ਵਿੰਗ ਵਲੋਂ ਆਪਣੀ ਕਿਸਮ ਦਾ ਪਹਿਲਾ ਐ¤ਨ. ਆਰ. ਆਈ. ਸ਼ਿਕਾਇਤ ਨਿਵਾਰਨ ਸੰਮੇਲਨ 10 ਫਰਵਰੀ ਨੂੰ ਪੰਜਾਬ ਪੁਲਿਸ ਅਕਾਦਮੀ, ਫਿਲੌਰ ਵਿਖੇ ਸਵੇਰੇ 9:30 ਤੋਂ ਦੁਪਿਹਰ 1:30 ਤੱਕ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ. ਜੀ.ਪੀ ਐ¤ਨ. ਆਰ. ਆਈ. ਪੁਲਿਸ ਵਿੰਗ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਹ ਸੰਮੇਲਨ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕਰਨ ਦੇ ਮਕਸਦ ਨਾਲ ਕਰਵਾਇਆ ਜਾ ਰਿਹਾ ਹੈ।
ਆਈ.ਜੀ.ਪੀ ਗੁਰਪ੍ਰੀਤ ਦਿਓ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ 15 ਪੁਲਿਸ ਸਟੇਸ਼ਨਾਂ ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਹੁਣ ਅਜਿਹੇ ਸੰਮੇਲਨਾਂ ਰਾਹੀਂ ਮੌਕੇ ਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦਾ ਇਹ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਮੇਲਨ ਦੌਰਾਨ ਐਨ.ਆਰ.ਅਈ ਪੁਲਿਸ ਵਿੰਗ ਦੇ ਸੀਨੀਅਰ ਅਫਸਰਾਂ ਵਲੋਂ ਖੁਦ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਖੁੱਲੇ ਸੈਸ਼ਨ ਦੌਰਾਨ ਸੁਣੀਆਂ ਜਾਣਗੀਆਂ। ਜਿਨ੍ਹਾਂ ਦਾ ਸਮਾਂ ਬੱਧ ਪਾਰਦਰਸ਼ੀ ਢੰਗ ਨਾਲ ਹੱਲ ਕੱਢਿਆ ਜਾਵੇਗਾ। ਸ੍ਰੀਮਤੀ ਦਿਓ ਨੇ ਦੱਸਿਆ ਕਿ ਇਸ ਸੰਮੇਲਨ ਦੇ ਦੌਰਾਨ ਲੋਕਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਖੁੱਲਾ ਵਿਚਾਰ ਵਟਾਦਰਾਂ ਹੋਵੇਗਾ।ਇਸ ਤੋਂ ਇਲਾਵਾ ਪ੍ਰਵਾਸੀਆਂ ਨਾਲ ਵਿਆਹ ਦੇ ਮਾਮਲਿਆਂ ਵਿਚ ਪੀੜਤ ਔਰਤਾਂ ਨੂੰ ਕਾਉਂਸਲਿੰਗ ਮੁਹੱਈਆ ਕਰਵਾਈ ਜਾਵੇਗੀ ਅਤੇ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਦੇ ਮੌਜੂਦਾ ਸਟੇਟਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਅਈ.ਜੀ.ਪੀ ਦਿਓ ਨੇ ਨਾਲ ਹੀ ਪ੍ਰਵਾਸੀ ਮਾਮਲਿਆਂ ਨਾਲ ਜੁੜੇ ਹੋਏ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸਾਰੇ ਮਾਮਲਿਆ ਦੀ ਪੂਰੀ ਜਾਣਕਾਰੀ ਨਾਲ ਲੈ ਕੇ ਆਉਣ।ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਸੰਮੇਲਨ ਵਿਚ ਸ਼ਾਮਿਲ ਹੋਣ ਅਤੇ ਆਪਣੀਆਂ ਮੁਸ਼ਿਕਲਾਂ ਬਾਰੇ ਸੀਨੀਅਰ ਪੁਲਿਸ ਅਫਸਰਾਂ ਨੂੰ ਜਾਣਕਾਰੀ ਦੇਣ ਅਤੇ ਇਸ ਸੰਮੇਲਨ ਦਾ ਵੱਧ ਤੋਂ ਵੱਧ ਲਾਭ ਉਠਾਉਣ।



