ਵਿਜੀਲੈਂਸ ਨੇ ਰਿਸ਼ਵਤ ਲੈਂਦਾ ਹੌਲਦਾਰ ਦਬੋਚਿਆ

ਚੰਡੀਗੜ੍ਹ, 7 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਤਰਨਤਾਰਨ ਸ਼ਹਿਰੀ ਵਿਖੇ ਤਾਇਨਾਤ ਹੌਲਦਾਰ ਨਿਸ਼ਾਨ ਸਿੰਘ (ਨੰ: 350/ਤਰਨਤਾਰਨ) ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਪਵਨ ਕੁਮਾਰ ਵਾਸੀ ਜਗਦੰਬੇ ਕਲੋਨੀ, ਮਜੀਠਾ ਰੋਡ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਦਾ ਕੇਸ ਹੱਲ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ।

Send this to a friend