ਜ¦ਧਰ, 7 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਜ਼ਿਲ੍ਹੇ ਵਿੱਚ ਚੱਲ ਰਹੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਰੋਕਣ ਲਈ ਅੱਜ ਸਰਕਲ ਸਿੱਖਿਆ ਅਫਸਰ ਸ੍ਰ.ਜਸਪਾਲ ਸਿੰਘ ਅਤੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ੍ਰੀ ਸੁਰਜੀਤ ਲਾਲ ਵਲੋਂ ਵੱਖ-ਵੱਖ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ ਗਈ। ਸਰਕਲ ਸਿੱਖਿਆ ਅਫ਼ਸਰ ਜ¦ਧਰ ਸ੍ਰੀ ਜਸਪਾਲ ਸਿੰਘ ਵਲੋਂ 12ਵੀਂ ਜਮਾਤ ਦੀਆਂ ਚੱਲ ਰਹੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਮਾਡਲ ਟਾਊਨ ਸੀਨੀਅਰ ਸੈਕੰਡਰੀ ਸਕੂਲ ਗਰਲਜ਼, ਐਚ. ਐਮ. ਵੀ. ਕਾਲਜ, ਡੀ.ਏ.ਵੀ.ਕਾਲਜ, ਦੇਵੀ ਸਹਾਏ ਸੀਨੀਅਰ ਸੈਕੰਡਰੀ ਸਕੂਲ ਸੋਢਲ ਅਤੇ ਲੱਭੂ ਰਾਮ ਦੁਆਬਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਸ੍ਰੀ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਦੀ ਚੈਕਿੰਗ ਦੌਰਾਨ ਨਕਲ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਅਤੇ ਪ੍ਰੀਖਿਆਵਾਂ ਪੂਰੇ ਅਮਨ-ਅਮਾਨ ਮਾਹੌਲ ਵਿੱਚ ਹੋ ਰਹੀਆਂ ਹਨ। ਉਨ੍ਹਾਂ ਨੇ ਪ੍ਰੀਖਿਆ ਕੇਂਦਰਾਂ ਦੇ ਸੁਪਰਵਾਈਜ਼ਰਾਂ ਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਪ੍ਰੀਖਿਆਵਾਂ ਦੌਰਾਨ ਨਕਲ ਨੂੰ ਪੂਰੀ ਸਖ਼ਤੀ ਨਾਲ ਰੋਕਣ ਲਈ ਪੂਰੀ ਜਿੰਮੇਵਾਰੀ ਨਾਲ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹੁੰਦੇ ਹਨ ਇਸ ਲਈ ਵਿਦਿਆਰਥੀਆ ਨੂੰ ਸਫ਼ਲਤਾ ਲਈ ਇਕੋ-ਇਕ ਮਿਹਨਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਕਿਸੇ ਤਰ੍ਹਾਂ ਨਕਲ ਕਰਕੇ ਪ੍ਰੀਖਿਆਵਾਂ ਵਿਚੋਂ ਪਾਸ ਵੀ ਹੋ ਜਾਂਦੇ ਹਨ ਤਾਂ ਇਸ ਨਾਲ ਉਨਾਂ ਦਾ ਭਵਿੱਖ ਧੁੰਦਲਾ ਹੀ ਬਣੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵਲੋਂ ਕੀਤੀ ਗਈ ਮਿਹਨਤ ਸਦਕਾ ਹੀ ਦੇਸ ਅਤੇ ਸੂਬਾ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੂਹ ਸਕੇਗਾ ।