Skip to content
Independent perspectives. Global stories.
BREAKING

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

Share this story

image ਮਾਛੀਵਾੜਾ ਸਾਹਿਬ 6 ਜਨਵਰੀ (ਕਰਮਜੀਤ ਸਿੰਘ ਆਜ਼ਾਦ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਜਨ. ਸਕੱਤਰ ਅਮਰੀਕ ਸਿੰਘ ਧਾਲੀਵਾਲ ਵੱਲੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਮੀਟਿੰਗ ਵਿਚ ਯੂਨੀਅਨ ਦੀਆਂ ਭਖਵੀਆਂ ਮੰਗਾਂ ਬਾਰੇ ਵਿਸ਼ੇਸ਼ ਚਰਚਾ ਤੋਂ ਇਲਾਵਾ 21 ਫਰਵਰੀ ਨੂੰ ਪਾਰਲੀਮੈਂਟ ਅੱਗੇ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜੱਥੇਬੰਦੀਆਂ ਦੀਆਂ ਭਖਵੀਆਂ ਮੰਗਾਂ ਵਿਚ ਸੀ.ਏ.ਸੀ.ਪੀ. ਦਾ ਅਧਿਕਾਰ ਬਦਲਣ ਲਈ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਗਈ। ਡਾ. ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਡੀਜ਼ਲ, ਖਾਦਾਂ ਅਤੇ ਹੋਰ ਖੇਤੀ ਦੇ ਸੰਦਾਂ ਵਿਚ ਸਬਸਿਡੀ ਦਿੱਤੀ ਜਾਵੇ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੈਸ ਸਿ¦ਡਰ ਏਜੰਸੀ ਸਮੇਂ ਸਿਰ ਗੈਸ ਨਹੀਂ ਦੇ ਰਹੇ, ਲੋਕਾਂ ਦੀ ਹੋ ਰਹੀ ਖੱਜਲ ਖੁਆਰੀ ਬੰਦ ਕੀਤੀ ਜਾਵੇ ਅਤੇ ਕੇਂਦਰ ਸਰਕਾਰ ਤੋਂ ਆਈਆਂ ਨਵੀਆਂ ਹਦਾਇਤਾਂ ਅਨੁਸਾਰ ਗੈਸ ਸਿ¦ਡਰ ਦਿੱਤੇ ਜਾਣੇ। ਇਸ ਮੌਕੇ ਸਵਰਨ ਸਿੰਘ ਮਾਂਗਟ, ਗੁਰਦਰਸ਼ਨ ਸਿੰਘ ਭੱਟੀਆਂ, ਬਾਬਾ ਅਜਮੇਰ ਸਿੰਘ, ਨਰਿੰਦਰਪਾਲ ਸਿੰਘ ਅਢਿਆਣਾ ਪ੍ਰਧਾਨ ਦੁੱਧ ਉਤਪਾਦਕ ਸਹਿਕਾਰੀ ਸਭਾ, ਕੁਲਵੰਤ ਸਿੰਘ ਅਢਿਆਣਾ, ਸੁੱਚਾ ਸਿੰਘ ਮਾਂਗਟ, ਕਰਮਜੀਤ ਸਿੰਘ ਅਢਿਆਣਾ ਤੇ ਦਲਜੀਤ ਸਿੰਘ ਗਿੱਲ ਆਦਿ ਵੀ ਮੌਜੂਦ ਸਨ।

WRITTEN BY