ਚੰਡੀਗੜ੍ਹ, 15 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਸੈਕਟਰ-37 ਸਥਿਤ ਸਿਧਾਰਥ ਜਿਊਲਰੀ ਸ਼ਾਪ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੀਆਂ ਪੰਜ ਔਰਤਾਂ ਨੂੰ ਪੁਲਸ ਨੇ ਐਤਵਾਰ ਨੂੰ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਜਿੱਥੋਂ ਉਨ੍ਹਾਂ ਨੂੰ 17 ਜੁਲਾਈ ਤੱਕ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਰਿਮਾਂਡ ਦੇ ਦੌਰਾਨ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਸ਼ਹਿਰ ਅਤੇ ਉਸ ਤੋਂ ਇਲਾਵਾ ਹੋਰ ਕਿਹੜੀਆਂ-ਕਿਹੜੀਆਂ ਜਗ੍ਹਾਵਾਂ ‘ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੰਜੇ ਮਹਿਲਾਵਾਂ ਬੜੀਆਂ ਹੀ ਚਲਾਕ ਹਨ। ਉਨ੍ਹਾਂ ਤੋਂ ਹੁਣ ਤੱਕ ਕੋਈ ਵੀ ਸਾਮਾਨ ਬਰਾਮਦ ਨਹੀਂ ਹੋਇਆ ਹੈ। ਇਹ ਤਾਂ ਹੁਣ ਸੈਕਟਰ-37 ਸਥਿਤ ਜਿਊਲਰੀ ਸ਼ਾਪ ਵਿਚ ਚੋਰੀ ਕਰਨ ਦੇ ਦੌਰਾਨ ਇਨ੍ਹਾਂ ਦੀ ਫੋਟੋ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ ਜਿਸ ਕਾਰਨ ਇਨ੍ਹਾਂ ਦੀ ਪਹਿਚਾਣ ਹੋ ਸਕੀ।



