ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ‘ਕੌਮਾਂਤਰੀ ਮਹਿਲਾ ਦਿਵਸ’

ਸ੍ਰੀ ਚਮਕੌਰ ਸਾਹਿਬ, 8 ਮਾਰਚ (ਅਮਰਜੀਤ ਸਿੰਘ ਕਲਸੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਸਥਾਪਿਤ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵਿਸ਼ਵ ਪ੍ਰਸਿੱਧ ਹਸਤੀ ਡਾ. ਹਰਸ਼ਿੰਦਰ ਕੌਰ ਅਤੇ ਡਾ. ਗੁਰਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਡਾ. ਹਰਸ਼ਿੰਦਰ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ, ਖਾਸ ਕਰਕੇ ਬੱਚੀਆਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਹੋਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਜੁਝਾਰੂ ਸੋਚ ਦੇ ਪਾਂਧੀ ਬਨਣ ਦੀ ਗੱਲ ਆਖੀ। ਉਨ੍ਹਾਂ ਨੇ ਆਪਣੀ ਵਿਦੇਸ਼ ਯਾਤਰਾ ਦੇ ਅਨੁਭਵ ਵੀ ਸਾਂਝੇ ਕੀਤੇ ਅਤੇ ਔਰਤਾਂ ਉੱਤੇ ਦਿਨ-ਪ੍ਰਤੀਦਿਨ ਹੋ ਰਹੇ ਅੱਤਿਆਚਾਰਾਂ ਦੀ ਨਿੰਦਾ ਕਰਦਿਆਂ ਇਸ ਰੁਝਾਨ ਨੂੰ ਠੱਲ ਪਾਉਣ ਲਈ ਕੀਤੇ ਜਾ ਸਕਦੇ ਉਪਰਾਲਿਆਂ ਉੱਤੇ ਚਾਨਣਾ ਪਾਇਆ। ਡਾ. ਹਰਸ਼ਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਆਪਣੇ ਅੰਦਰੋ ਸਾਰੇ ਡਰ ਕੱਢ ਕੇ ਗੁਰੂ ਸਹਿਬਾਨ ਦੀਆਂ ਸ਼ੇਰਨੀਆਂ ਬਣਨ ਦਾ ਸੱਦਾ ਦਿੱਤਾ।। ਇਸ ਮੌਕੇ ਉੱਤੇ ਪ੍ਰੋ. ਅੰਮ੍ਰਿਤਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਪ੍ਰੋਗਰਾਮ ਦੇ ਆਖੀਰ ਵਿੱਚ ਵੱਖੋ-ਵੱਖਰੇ ਸਕੂਲਾਂ ਨੂੰ ਕਾਲਜਾਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਵੀ ਕੀਤਾ ਗਿਆ। ਜਿਨ੍ਹਾਂ ਵਿੱਚ ਪ੍ਰਿੰ. ਕੁਲਦੀਪ ਕੌਰ ਸ.ਸ.ਸ. ਸਕੂਲ ਡੱਲਾ, ਪ੍ਰਿੰ ਰਜਿੰਦਰ ਕੌਰ ਮਹਾਰਾਣੀ ਸਤਿੰਦਰ ਕੌਰ ਮਾਡਰਨ ਸ.ਸ. ਸਕੂਲ ਬੇਲਾ, ਸ੍ਰੀਮਤੀ ਮਮਤਾ ਅਰੋੜਾ ਮੁੱਖੀ ਬਾਇਓਟੈਕਨਾਲਜੀ ਵਿਭਾਗ ਅ.ਸ.ਬ.ਸ.ਜ.ਸ. ਮੈਮੋਰੀਅਲ ਕਾਲਜ ਬੇਲਾ ਅਤੇ ਪੰਜਾਬ ਇੰਟਰਨੈਸ਼ਨਲ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਸ਼ਿੰਦਰਪਾਲ ਅਟਵਾਲ ਅਤੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਅਨੁਰਾਧਾ ਸ਼ਾਮਿਲ ਸਨ। ਇਸ ਮੌਕੇ ਡਾ. ਸੁਮੀਤ ਕੌਰ, ਪ੍ਰੋ. ਸੁਖਵੀਰ ਕੌਰ, ਪ੍ਰੋ. ਮਧੂ ਡਡਵਾਲ, ਪ੍ਰੋ. ਰਣਬੀਰ ਸਿੰਘ, ਪ੍ਰੋ. ਜਸਮਿੰਦਰ ਕੌਰ, ਪ੍ਰੋ. ਹਰਬੀਰ ਕੌਰ, ਪ੍ਰੋ. ਹਰਿੰਦਰ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਗੀਤੀਕਾ ਭਾਰਦਵਾਜ, ਡਾ. ਅਵੀਨਾਸ਼ ਕੌਰ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Send this to a friend