ਮੁੱਖ ਮੰਤਰੀ 14 ਨੂੰ 40 ਹਜ਼ਾਰ ਹੋਰ ਕਿਸਾਨਾਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਦੇਣਗੇ

ਨਕੋਦਰ (ਜ¦ਧਰ), 9 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਪੀ.ਰੈਡੀ ਅਤੇ ਸ੍ਰੀ ਵਿਸ਼ਵਾਜੀਤ ਖੰਨਾ ਵਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 14 ਮਾਰਚ ਨੂੰ ਨਕੋਦਰ ਵਿਖੇ 40,000 ਕਿਸਾਨਾਂ ਨੂੰ ਕਰਜ਼ਾ ਮੁਕਤੀ ਸਕੀਮ ਅਧੀਨ ਸਰਟੀਫਿਕੇਟ ਵੰਡ ਸਬੰਧੀ ਕੀਤੇ ਜਾ ਰਹੇ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀ ਡੀ.ਪੀ.ਰੈਡੀ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਸ੍ਰੀ ਵਿਸ਼ਵਾਜੀਤ ਖੰਨਾ ਵਲੋਂ ਇਸ ਸਮਾਗਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਥਾਨਕ ਦਾਣਾ ਮੰਡੀ ਨਕੋਦਰ ਵਿਖੇ ਵਿਸਥਾਰ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ 6 ਜ਼ਿਲ੍ਹਿਆਂ ਤੋਂ ਕਿਸਾਨ ਹਿੱਸਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਵਲੋਂ ਜ਼ਿਲ੍ਹਾ ਜ¦ਧਰ,ਕਪੂਰਥਲਾ, ਮੋਗਾ,ਲੁਧਿਆਣਾ,ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਕਰਜ਼ੇ ਥੱਲੇ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ। ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਸਥਾਰਤ ਯੋਜਨਾ ਬਣਾਈ ਜਾਵੇਗੀ। ਉੱਚ ਅਧਿਕਾਰੀਆਂ ਵਲੋਂ ਇਸ ਸਮਾਗਮ ਲਈ ਲਗਾਏ ਜਾਣ ਵਾਲੇ ਪੰਡਾਲ ਦੇ ਸਥਾਨ ਦਾ ਵੀ ਮੁਆਇਨਾ ਕੀਤਾ ਗਿਆ। ਉਨ੍ਹਾਂ ਨੇਂ ਦਿਹਾਤੀ ਪੁਲਿਸ ਵਲੋਂ ਸਮਾਗਮ ਦੌਰਾਨ ਨਿਰਵਿਘਨ ਅਵਾਜਾਈ ਨੂੰ ਬਣਾਈ ਰੱਖਣ ਲਈ ਤਿਆਰ ਕੀਤੇ ਗਏ ਟਰੈਫਿਕ ਪਲਾਨ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜ¦ਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਵੱਡੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਖ-ਵੱਖ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸ੍ਰੀ ਸ਼ਰਮਾ ਨੇ ਦੋਵਾਂ ਅਧਿਕਾਰੀਆਂ ਨੂੰ ਭਰੋਸਾ ਦੁਆਇਆ ਇਸ ਮਹੱਤਵਪੂਰਨ ਸਮਾਗਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿਸਟਰਾਰ ਸਹਿਕਾਰੀ ਸੁਸਾਇਟੀ ਸ੍ਰੀ ਅਰਵਿੰਦਰ ਸਿੰਘ ਬੈਂਸ, ਐਮ.ਡੀ.ਪੰਜਾਬ ਸਟੇਟ ਕੋਆਰਪਰੇਟਿਵ ਬੈਂਕ ਸ੍ਰੀ ਐਸ.ਕੇ.ਬਤਿਸ਼, ਵਧੀਕ ਡਿਪਟੀ ਕਮਿਸ਼ਨਰ ਡਾ.ਭੁਪਿੰਦਰਪਾਲ ਸਿੰਘ ਅਤੇ ਸ੍ਰੀ ਜਸਬੀਰ ਸਿੰਘ,ਸੁਪਰਡੰਟ ਆਫ ਪੁਲਿਸ ਸ੍ਰੀ ਆਰ.ਐਸ.ਚੀਮਾ,, ਉਪ ਮੰਡਲ ਮੈਜਿਸਟਰੇਟ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਸ੍ਰੀਮਤੀ ਅੰਮ੍ਰਿਤ ਸਿੰਘ, ਰਾਜੀਵ ਵਰਮਾ, ਅਤੇ ਸ੍ਰੀਮਤੀ ਨਵਨੀਤ ਕੌਰ ਬੱਲ, ਡਿਪਟੀ ਸੁਪਰਡੰਟ ਆਫ ਪੁਲਿਸ ਡਾ.ਮੁਕੇਸ਼, ਸਹਾਇਕ ਕਮਿਸ਼ਨਰ ਸ੍ਰੀ ਦੀਪਕ ਭਾਟੀਆ ਅਤੇ ਡਾ.ਬਲਜਿੰਦਰ ਸਿੰਘ ਢਿਲੋਂ, ਵਧੀਕ ਮੁੱਖ ਪ੍ਰਸ਼ਾਸਕ ਜੇ.ਡੀ.ਏ. ਡਾ.ਜੈਇੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Send this to a friend