ਸੁਰਜੀਤ ਪਾਤਰ ਵੱਲੋਂ ਪੰਜਾਬੀ ਭਾਸ਼ਾ ਨੂੰ ਪਹਿਲੀ ਤਰਜੀਹ ਦੇਣ ਦੀ ਵਕਾਲਤ
ਚੰਡੀਗੜ੍ਹ, 10 ਮਾਰਚ (ਬਲਜੀਤ ਸਿੰਘ ਬਰਾੜ)- ਵਰਲਡ ਪੰਜਾਬੀ ਕਾਨਫਰੰਸ ਅਤੇ ਪੰਜਾਬ ਕਲਾ ਪਰਿਸ਼ਦ ਵੱਲੋਂ ਕਰਵਾਈ ਜਾ ਰਹੀ ਦੋ ਰੋਜ਼ਾ ‘ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ’ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਅਤੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕੀਤਾ। ਪੰਜਾਬ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿਖੇ ਕਰਵਾਏ ਉਦਘਾਟਨੀ ਸੈਸ਼ਨ ਵਿੱਚ ਰਾਣਾ ਕੇ.ਪੀ. ਸਿੰਘ ਤੇ ਸ. ਸਿੱਧੂ ਨੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਸਾਰੀਆਂ ਧਿਰਾਂ ਨੂੰ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਦਿੰਦਿਆਂ ਨਵੀਂ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ, ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਨ ਦੀ ਵਕਾਲਤ ਕੀਤੀ।