ਪੰਜਾਬ ਵਾਸੀਆਂ ਦਾ ਕਾਂਗਰਸ ਪਾਰਟੀ ਨੇ ਕਦੇ ਫਾਇਦਾ ਨਹੀਂ ਕੀਤਾ : ਕਮਲ ਸ਼ਰਮਾ
ਕੋਟਕਪੂਰਾ/ਫਰੀਦਕੋਟ, 10 ਮਾਰਚ- ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪੋਲ ਖੋਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸਦੀ ਪ੍ਰਧਾਨਗੀ ਸਾਬਕਾ ਹਲਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਨੇ ਕੀਤੀ । ਇਸ ਰੈਲੀ ਵਿਚ ਹਜ਼ਾਰਾਂ ਵਿਚ ਗਿਣਤੀ ਵਿਚ ਵਰਕਰ, ਸਮਰਥਕ ਅਤੇ ਆਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ । ਇਸ ਪੋਲ ਖੋਲ੍ਹ ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤ੍ਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਟ ਮੰਤ੍ਰੀ ਬਿਕਰਮਜੀਤ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤ੍ਰੀ ਅਤੇ ਕਮਲ ਸ਼ਰਮਾ ਸਾਬਕਾ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਤੇ ਕਾਰਜਕਾਰੀ ਮੈਂਬਰ ਆਲ ਇੰਡੀਆ ਭਾਜਪਾ ਉਚੇਚੇ ਤੌਰ ਤੇ ਸ਼ਾਮਲ ਹੋਏ । ਇਸ ਮੌਕੇ ਤੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੈਬਨਟ ਮੰਤ੍ਰੀ ਬਿਕਰਮਜੀਤ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਨੇ ਜੋ ਅਕਾਲੀ-ਭਾਜਪਾ ਵੱਲੋਂ ਸ਼ਗਨ ਸਕੀਮਾਂ, ਪੈਨਸ਼ਨ ਸਕੀਮਾਂ, ਆਟਾ ਦਾਲ ਆਦਿ ਚਲਾਈਆਂ ਸਨ ਉਹ ਸਭ ਬੰਦ ਕਰ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਤੁਹਾਡੀ ਬੁਢਾਪਾ ਪੈਨਸ਼ਨ 1500 ਰੂਪੈ ਕਰ ਦਿੱਤੀ ਜਾਵੇਗੀ ਪਰ ਜੋ 500 ਸਾਡੀ ਸਰਕਾਰ ਵੱਲੋਂ ਪੈਨਸ਼ਨ ਦੇ ਰੂਪ ਵਿਚ ਦਿੱਤਾ ਜਾਂਦਾ ਸੀ ਉਹ ਵੀ ਬੰਦ ਕਰ ਦਿੱਤਾ । ਉਨ੍ਹਾਂ ਕਿਹਾ ਕਿ ਕੈਪਟਨ ਨੂੰ ਸਰਕਾਰ ਚਲਾਉਣ ਬਾਰੇ ਇਲਮ ਨਹੀਂ ਅਤੇ ਨਾ ਹੀ ਇਹ ਪੰਜਾਬ ਦਾ ਕੁੱਝ ਸਵਾਰ ਸਕਦੇ ਹਨ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੋਟਾਂ ਤੋਂ ਪਹਿਲਾਂ ਘਰ-ਘਰ ਨੌਕਰੀ, ਸਮਾਰਟ ਫੋਨ, ਸ਼ਗਨ ਸਕੀਮ ਵਾਧਾ, ਪੈਨਸ਼ਨ ਵਿਚ ਵਾਧਾ ਅਤੇ ਕਿਸਾਨਾਂ ਦੇ ਕਰਜੇ ਮਾਫ ਕਰ ਦਿਆਂਗੇ ਦੇ ਵਾਅਦੇ ਕਰਕੇ ਕੈਪਟਨ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਅਤੇ ਅੱਜ ਅਸਲੀਅਤ ਵਿਚ ਕੁੱਝ ਵੀ ਨਹੀਂ । ਉਨ੍ਹਾਂ ਆਮ ਆਦਮੀ ਪਾਰਟੀ ਤੇ ਵਰ੍ਹਦਿਆਂ ਕਿਹਾ ਕਿ ਟੋਪੀ ਵਾਲਿਆਂ ਦਾ ਪਿਛੋਕੜ ਦੇਖਣਾ ਚਾਹੀਦਾ ਸੀ ਕਿਓਂਕਿ ਕਾਂਗਰਸ ਅਤੇ ਟੋਪੀ ਵਾਲਿਆਂ ਨੇ ਰਲਕੇ ਪੰਜਾਬ ਦਾ ਮਾਹੌਲ ਖਰਾਬ ਕਰ ਰੱਖਿਆ ਹੈ ਅਤੇ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕੋਟਕਪੂਰਾ ਦਾ ਵਿਧਾਇਕ ਏ.ਡੀ.ਸੀ. ਦੇ ਗਲ ਪੈ ਰਿਹਾ ਸੀ ਕਿ ਮੈਂ ਸਰਕਾਰ ਹਾਂ ਜਦੋਂ ਕਿ ਉਸਨੇ ਤਾਂ ਹਾਲੇ ਸਹੁੰ ਵੀ ਨਹੀਂ ਚੁੱਕੀ। ਇਸ ਮੌਕੇ ’ਤੇ ਬੋਲਦਿਆਂ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ ਤੇ ਫੇਲ੍ਹ ਹੈ ਅਤੇ ਪੰਜਾਬ ਦਾ ਹਰ ਵਰਗ ਇਸ ਤੋਂ ਦੁਖੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦਾ ਕਦੇ ਕਾਂਗਰਸ ਨੇ ਕੋਈ ਫਾਇਦਾ ਕੀਤਾ ਹੈ ਅਤੇ ਨਾ ਕਰ ਸਕਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਅਕਾਲੀ ਭਾਜਪਾ ਸਰਕਾਰ ਵੇਲੇ ਹੀ ਹੋਇਆ ਹੈ । ਉਨ੍ਹਾਂ ਕਿਹਾ ਅਕਾਲੀ-ਭਾਜਪਾ ਗਠਜੋੜ ਸਦਾ ਰਹੇਗਾ । ਇਸ ਮੌਕੇ ਤੇ ਕਮਲ ਸ਼ਰਮਾ ਨੂੰ ਸ਼ਾਮ ਲਾਲ ਮੈਂਗੀ, ਜੈਪਾਲ ਗਰਗ, ਚਮਕੌਰ ਸਿੰਘ ਆਦਿ ਨੇ ਦੁਸ਼ਾਲਾ ਦੇ ਕੇ ਸਨਮਾਨਤ ਕੀਤਾ । ਅੰਤ ਵਿਚ ਰੈਲੀ ਨੂੰ ਸੰਬੋਧਨ ਕਰਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸਰਕਾਰ ਸੰਭਾਲਦਿਆਂ ਹੀ ਪੰਜਾਬ ਦੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰ ਦਿੱਤੀਆਂ । ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਅਕਾਲੀ-ਭਾਜਪਾ ਦੀ ਸਰਕਾਰ ਨੂੰ ਹਟਾਉਣ ਲਈ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਧੋਖਾ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਕੈਪਟਨ ਨੇ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ। ਅੰਤ ਵਿਚ ਸ: ਮਨਤਾਰ ਸਿੰਘ ਬਰਾੜ ਨੇ ਇਸ ਪੋਲ ਖੋਲ੍ਹ ਰੈਲੀ ਵਿਚ ਦੂਰ ਦੁਰਾਂਡੇ ਤੋਂ ਪੁੱਜੇ ਅਕਾਲੀ ਆਹੁਦੇਦਾਰ, ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ । ਇਸ ਮੌਕੇ ਹੋਰਾਂ ਤੋਂ ਇਲਾਵਾ ਪਰਮਹੰਸ ਸਿੰਘ ਬੰਟੀ ਰੋਮਾਣਾ ਫਰੀਦਕੋਟ, ਸੂਬਾ ਸਿੰਘ ਬਾਦਲ, ਸ਼ਾਮ ਲਾਲ ਮੈਂਗੀ ਸਾਬਕਾ ਜ਼ਿਲਾ ਪ੍ਰਧਾਨ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ, ਚਮਕੌਰ ਸਿੰਘ ਪੰਜਗਰਾਈਂ, ਜੈਪਾਲ ਗਰਗ, ਕੁਲਤਾਰ ਸਿੰਘ ਬਰਾੜ ਚੇਅਰਮੈਨ ਜ਼ਿਲਾ ਪ੍ਰੀਸ਼ਦ, ਜਸਪਾਲ ਮੌੜ, ਦਰਸ਼ਨ ਸਿੰਘ ਕੋਟਫੱਤਾ, ਲਖਬੀਰ ਸਿੰਘ ਅਰਾਈਆਂ ਵਾਲਾ, ਸੁਰਜੀਤ ਸਿੰਘ ਸ਼ਤਾਬ ਮੁਲਾਜ਼ਮ ਆਗੂ, ਯਾਦਵਿੰਦਰ ਸਿੰਘ ਜ਼ੈਲਦਾਰ, ਗੁਰਚੇਤ ਸਿੰਘ ਢਿੱਲੋਂ, ਅਨੂਪ੍ਰਤਾਪ ਸਿੰਘ ਬਰਾੜ, ਨਵਦੀਪ ਸਿੰਘ ਬੱਬੂ ਬਰਾੜ, ਮੱਘਰ ਸਿੰਘ ਜ਼ਿਲਾ ਪ੍ਰੈਸ ਸਕੱਤਰ, ਭੂਸ਼ਣ ਮਿੱਤਲ, ਬੀਬੀ ਗੁਰਚਰਨ ਕੋਰ, ਗੁਰਿੰਦਰ ਕੌਰ ਭੋਲੂਵਾਲਾ, ਸਿਮਰ ਮੱਤਾ, ਗਗਨ ਮੱਤਾ, ਮੁਕੇਸ਼ ਗਰਗ ਯੂਥ ਆਗੂ, ਲਾਲੀ ਲਾਇਲਪੁਰੀ, ਦਰਸ਼ਨ ਸਿੰਘ ਠੇਕੇਦਾਰ, ਮੋਹਨ ਸਿੰਘ ਮੱਤਾ, ਤੇਜਾ ਸਿੰਘ ਮਾਨ, ਨਰਿੰਦਰ ਸਿੰਘ ਨਿੰਦਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।