ਅਮਰਗੜ੍ਹ, 12 ਮਾਰਚ (ਸੁਖਵਿੰਦਰ ਸਿੰਘ ਅਟਵਾਲ)- ਸ਼ਹੀਦ ਬਾਬਾ ਜੀਵਨ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਗਿਆਨੀ ਜੈਲ ਸਿੰਘ ਕਾਲੋਨੀ ਅਮਰਗੜ੍ਹ ਵਿਖੇ ਕਲੱਬ ਦੇ ਸਰਪ੍ਰਸਤ ਨਿਰਮਲ ਸਿੰਘ, ਪ੍ਰਧਾਨ ਗੁਰਜੀਤ ਸਿੰਘ ਅਤੇ ਚੇਅਰਮੈਨ ਜੋਰਾ ਸਿੰਘ ਦੇ ਉਦਮ ਸਦਕਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ’ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਫ਼ਾਂਊਡੇਸਨ ਦੇ ਸਰਪ੍ਰਸਤ ਬਾਬਾ ਸ਼ੁੱਧ ਸਿੰਘ ਟੂਸੇ ਵਾਲਿਆਂ ਵੱਲੋਂ ਦੀਵਾਨ ਸਜਾਏ ਗਏ। ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜਿੱਥੇ ਬਾਬਾ ਜੀਵਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਿੱਖ ਕੌਮ ਲਈ ਕੀਤੀ ਅਦੁੱਤੀ ਕੁਰਬਾਨੀ ਦਾ ਜ਼ਿਕਰ ਕੀਤਾ ਉਥੇ ਹੀ ਉਨ੍ਹਾਂ ਸਮਾਜਿਕ ਅਤੇ ਆਰਥਿਕ ਤੌਰ ’ਤੇ ਪੱਛੜ ਚੁੱਕੇ ਉਨ੍ਹਾਂ ਦੇ ਵਾਰਿਸ਼ਾਂ ਨੂੰ ਉਚ ਵਿੱਦਿਆ ਹਾਸ਼ਿਲ ਕਰਕੇ ਸਮੇਂ ਦੇ ਹਾਣ ਦੇ ਬਣਨ ਲਈ ਪ੍ਰੇਰਿਤ ਵੀ ਕੀਤਾ। ਇਸ ਸਮੇਂ ਯੂਥ ਟਕਸਾਲੀ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ, ਮਾ. ਕਰਨੈਲ ਸਿੰਘ ਨਾਰੀਕੇ, ਹਰਦੇਵ ਸਿੰਘ ਸੇਹਕੇ, ਮੱਖਣ ਸਿੰਘ ਡਿਪਟੀ ਡਾਇਰੈਕਟਰ ਬੀ.ਐਸ.ਪੀ, ਜਥੇ. ਜਗਰੂਪ ਸਿੰਘ ਗੁੱਜਰਵਾਲ ਆਦਿ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਬਾਬਾ ਜੀਵਨ ਸਿੰਘ ਜੀ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕਿਹਾ ਕਿ ਇਸ ਸ਼ਹੀਦੀ ਦਿਹਾੜੇ ਨੂੰ ਸਿਰਫ਼ ਉਨ੍ਹਾਂ ਦੇ ਵਾਰਿਸ਼ਾਂ ਦੀ ਥਾਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਪੱਧਰ ’ਤੇ ਮਨਾਉਣਾ ਚਾਹੀਦਾ ਹੈ, ਉਨ੍ਹਾਂ ਸਿੱਖੀ ਅੰਦਰ ਵਧ ਰਹੇ ਜਾਤੀਵਾਦ ਅਤੇ ਸਮਾਜਿਕ ਪਾੜੇ ਨੂੰ ਖ਼ਤਮ ਕਰਨ ਲਈ ਸ੍ਰੋਮਣੀ ਕਮੇਟੀ ਨੂੰ ਅੱਗੇ ਆਉਣ ਲਈ ਵੀ ਅਪੀਲ ਕੀਤੀ।ਇਸ ਮੌਕੇ ਅਜੀਤ ਸਿੰਘ ਚੰਦੂਰਾਈਆਂ, ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ, ਗਗਨਜੀਤ ਸਿੰਘ ਬਰਨਾਲਾ, ਜਸਵੀਰ ਸਿੰਘ ਜੱਸੀ ਸੇਖੋਂ, ਮਲਕੀਤ ਸਿੰਘ ਚੰਗਾਲ ਜਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਕੈਪਟਨ ਰਾਮ ਸਿੰਘ, ਸਵਰਨਜੀਤ ਸਿੰਘ ਐਮ.ਡੀ ਦਸ਼ਮੇਸ ਮਕੈਨੀਕਲ, ਸਰਬਜੀਤ ਸਿੰਘ ਗੋਗੀ, ਜਥੇ. ਮਨਜਿੰਦਰ ਸਿੰਘ ਮਨੀਂ, ਪ੍ਰਧਾਨ ਮਨਜਿੰਦਰ ਸਿੰਘ ਬਾਵਾ, ਜਸਵਿੰਦਰ ਸਿੰਘ ਦੱਦੀ, ਗੁਰਵੀਰ ਸਿੰਘ ਗੁਰੀ, ਜਥੇ. ਸਤਨਾਮ ਸਿੰਘ ਸੋਢੀ, ਨੀਰਜ਼ ਖ਼ੰਨਾ, ਅਵਤਾਰ ਸਿੰਘ ਝੱਲ ਅਤੇ ਭਗਵੰਤ ਸਿੰਘ ਭੱਟੀਆਂ ਆਦਿ ਆਗੂਆਂ ਨੇ ਸ਼ਿਰਕਤ ਕੀਤੀ।ਸਟੇਜ਼ ਸੰਚਾਲਕ ਦੀ ਡਿਊਟੀ ਮਾ. ਜਗਸੀਰ ਸਿੰਘ ਗਿੱਲ ਨੇ ਨਿਭਾਈ ਅਤੇ ਅਖ਼ੀਰ ਵਿੱਚ ਜਿਲ੍ਹਾ ਪ੍ਰਧਾਨ ’ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵੱਲੋਂ ਧਾਰਮਿਕ, ਰਾਜਨੀਤਿਕ ਅਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂਆਂ ਅਤੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।