ਮੀਟਰ ਲੱਗਣਗੇ ਪਰ ਕਿਸਾਨਾਂ ਲਈ ਮੁਫ਼ਤ ਬਿਜਲੀ ਜਾਰੀ ਰਹੇਗੀ : ਕੈਪਟਨ
ਨਕੋਦਰ (ਜਲੰਧਰ), 14 ਮਾਰਚ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਕੀਤੇ ਜਾ ਰਹੇ ਕੋਝੇ ਯਤਨਾਂ ਲਈ ਅਕਾਲੀਆਂ ’ਤੇ ਵਰ੍ਹਦਿਆਂ ਕਿਸਾਨਾਂ ਨਾਲ ਵਾਅਦਾ ਕੀਤਾ ਕਿ ਕਾਂਗਰਸ ਪਾਰਟੀ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਰਜ਼ਾ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਖੇਤੀਬਾੜੀ ਲਈ ਮੁਫਤ ਬਿਜਲੀ ਨੂੰ ਵਾਪਸ ਲੈਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਸੂਬੇ ਦੇ 10.25 ਲੱਖ ਛੋਟੇ ਤੇ ਸੀਮਾਂਤ ਕਿਸਾਨਾਂ ਲਈ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਤਹਿਤ ਅੱਜ ਇੱਥੇ ਦਾਣਾ ਮੰਡੀ ਵਿਖੇ 29,192 ਕਿਸਾਨਾਂ ਨੂੰ 162.16 ਕਰੋੜ ਰੁਪਏ ਦੇ ਕਰਜ਼ਾ ਮੁਆਫੀ ਸਰਟੀਫਿਕੇਟਾਂ ਦੀ ਵੰਡ ਲਈ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਅੱਜ ਦੇ ਸਮਾਗਮ ਵਿੱਚ ਜਲੰਧਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਯੋਗ ਕਿਸਾਨ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਦਿੱਤੇ ਗਏ। ਕਿਸਾਨਾਂ ਨੂੰ ਸਰਟੀਫਿਕੇਟ ਵੰਡਣ ਨੂੰ ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਨਾਲ ਕੀਤੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਯਤਨਾਂ ਦਾ ਹਿੱਸਾ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਰਜ਼ਾ ਮੁਆਫੀ ਵਿੱਚ ਥੋੜ੍ਹੀ-ਬਹੁਤ ਦੇਰੀ ਫੰਡਾਂ ਦੀ ਘਾਟ ਕਰਕੇ ਨਹੀਂ ਹੋ ਰਹੀ ਸਗੋਂ ਯੋਗ ਕਿਸਾਨਾਂ ਦੀ ਸ਼ਨਾਖਤ ਅਤੇ ਤਸਦੀਕ ਦੀ ਪ੍ਰਕ੍ਰਿਆ ਕਰਕੇ ਹੋ ਰਹੀ ਹੈ। ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿੱਥੇ-ਜਿੱਥੇ ਵੀ ਸੂਬੇ ਦਾ ਦੌਰਾ ਕੀਤਾ ਸੀ, ਉਥੇ ਕਿਸਾਨ ਖੁਦਕੁਸ਼ੀਆਂ ਦੀਆਂ ਘਟਨਾਵਾਂ ਬਾਰੇ ਸੁਣਨ ਮਗਰੋਂ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ। ਰ ’ਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ’ਚ ਨਾਕਾਮ ਰਹਿਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਬੀ ਬਾਦਲ ਨੇ ਉਦੋਂ ਵੀ ਆਵਾਜ਼ ਨਹੀਂ ਉਠਾਈ ਜਦੋਂ ਆਮ ਬਜਟ ਵਿੱਚ ਕੇਂਦਰ ਸਰਕਾਰ ਨੇ ਕਿਸਾਨ ਭਾਈਚਾਰੇ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਕੇਵਲ ਸਵਾਮੀਨਾਥਨ ਰਿਪੋਰਟ ਹੀ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਨੂੰ ਮੌਜੂਦਾ ਸੰਕਟ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਮੌਕੇ ’ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਮਾਰਕਫੈਡ ਦੇ ਚੇਅਰਮੈਨ ਅਮਰਜੀਤ ਸਿੰਘ ਸਮਰਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਨਵਤੇਜ ਸਿੰਘ ਚੀਮਾ, ਚੌਧਰੀ ਸੁਰਿੰਦਰ ਸਿੰਘ, ਪ੍ਰਗਟ ਸਿੰਘ, ਬਾਵਾ ਹੈਨਰੀ, ਰਾਣਾ ਗੁਰਮੀਤ ਸਿੰਘ ਸੋਢੀ, ਆਦਿ ਹਾਜ਼ਰ ਸਨ।