May 26, 2026 2:12 pm

ਪੰਜਾਬ ਵਿਚ ਨਹਿਰਾਂ ਰਾਹੀਂ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ

ਜ¦ਧਰ, 15 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਮੁੱਖ ਇੰਜੀਨੀਅਰ ਨਹਿਰਾਂ ਜਲ ਸਰੋਤ ਵਿਭਾਗ ਪੰਜਾਬ ਵਲੋਂ ਰਬੀ ਸਮੇਂ ਵਿਚ 21 ਮਾਰਚ 2018 ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿੱਚ ਭਾਖੜਾ ਮੇਨ ਲਾਇਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ¦ਿਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ, ਜਿਨ੍ਹਾਂ ਵਿਚ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬੱਚਦਾ ਪਾਣੀ ਮਿਲੇਗਾ। ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਅਧਾਰ ’ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ ,ਕਸੂਰ ਬ੍ਰਾਂਚ ਲੋਅਰ,ਸਭਰਾਉ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬੱਚਦਾ ਪਾਣੀ ਮਿਲੇਗਾ।

Send this to a friend