May 26, 2026 5:27 pm

ਕਬੂਤਰਬਾਜ਼ੀ ਮਾਮਲੇ ’ਚ ਗਾਇਕ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ

ਪਟਿਆਲਾ, 16 ਮਾਰਚ (ਪੀ.ਟੀ.)- ਪ੍ਰਸਿਧ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਚਰਚਿਤ ਕਬੂਤਰਬਾਜ਼ੀ ਮਾਮਲੇ ਵਿਚ ਅਜ ਉਸ ਸਮੇਂ ਵਡਾ ਝਟਕਾ ਲਗਾ ਜਦੋਂ ਅਦਾਲਤ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦੇ ਦਿੱਤਾ। ਪਟਿਆਲਾ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਤੋਂ ਇਲਾਵਾ 2 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਅਦਾਲਤ ਵਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਦਲੇਰ ਮਹਿੰਦੀ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ ਗਿਆ ਸੀ ਪਰ ਸਜ਼ਾ ਤਿੰਨ ਸਾਲ ਤੋਂ ਘਟ ਹੋਣ ਕਾਰਨ ਉਨ੍ਹਾਂ ਅਦਾਲਤ ਨੇ ਜ਼ਮਾਨਤ ਦੇ ਦਿੱਤੀ।

Send this to a friend