ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੇ ਮੁਆਫੀਨਾਮੇ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਵਿਚ ‘ਆਪ’ ਦੀ ਭਾਈਵਾਲ ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲੋਂ ਨਾਤਾ ਤੋੜ ਲਿਆ ਹੈ। ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੇ ਇਹ ਐਲਾਨ ਕੀਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਉਤੇ ਪੰਜਾਬੀਆਂ ਦੀ ਪਿਠ ਵਿਚ ਛੁਰਾ ਮਾਰਨ ਦਾ ਇਲਜਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿਤਾ ਹੈ, ਜਿਸ ਕਾਰਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲੋਂ ਨਾਤਾ ਤੋੜਨਾ ਪਿਆ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਨਾਲ ਉਨ੍ਹਾਂ ਦਾ ਵਿਅਕਤੀਗਤ ਰਿਸ਼ਤਾ ਪਹਿਲਾਂ ਵਾਂਗ ਹੀ ਜਾਰੀ ਰਹੇਗਾ।’