Skip to content
Independent perspectives. Global stories.
BREAKING

ਲੜਕੀ ਨਾਲ ਸਮੂਹਿਕ ਜਬਰ ਜਨਾਹ

Share this story

ਮੁਜ਼ੱਫਰਨਗਰ, 9 ਫਰਵਰੀ (ਏਜੰਸੀ)-ਇਥੋਂ ਦੇ ਪਿੰਡ ਸੰਭਲਹੇਰਾ ’ਚ ਚਾਰ ਵਿਅਕਤੀਆਂ ਵੱਲੋਂ ਇਕ ਲੜਕੀ ਨੂੰ ਕਥਿਤ ਤੌਰ ’ਤੇ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀੜਤ ਲੜਕੀ ਨੂੰ ਚਾਰ ਵਿਅਕਤੀਆਂ ਵੱਲੋਂ 1 ਫਰਵਰੀ ਨੂੰ ਅਗਵਾ ਕੀਤਾ ਗਿਆ ਅਤੇ ਖੇਤਾਂ ਵਿੱਚ ਲਿਜਾ ਕੇ ਸਮੇਤ ਖੇਤ ਮਾਲਿਕ ਦੇ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੁਲਿਸ ਵੱਲੋਂ ਦੋਸ਼ੀਆਂ ਦੀ ਸ਼ਨਾਖਤ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਚੌਥੇ ਦੋਸ਼ੀ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ। ਪੀੜਤ ਲੜਕੀ ਦੇ ਪਰਿਵਾਰ ਨੇ ਦੱਸਿਆ ਕਿ ਐੱਸ.ਐੱਸ.ਪੀ. ਤੱਕ ਪਹੁੰਚ ਕਰਨ ਤੋਂ ਬਾਅਦ ਹੀ ਪੁਲਿਸ ਵੱਲੋਂ ਐੱਫ. ਆਈ. ਆਰ. ਦਰਜ ਕੀਤੀ ਗਈ, ਜਦਕਿ ਪਹਿਲਾਂ ਦਰਜ ਕਰਵਾਈ ਐੱਫ. ਆਈ. ਆਰ. ਪੁਲਿਸ ਵੱਲੋਂ ਰੱਦ ਕਰ ਦਿੱਤੀ ਗਈ ਸੀ।

WRITTEN BY