ਵਿਰੋਧੀ ਧਿਰ ਵੱਲੋਂ ਸੰਸਦ ਵਿੱਚ ਬੇਵਿਸ਼ਵਾਸੀ ਪ੍ਰਸਤਾਵ ਅੱਜ-ਹੋ ਸਕਦਾ ਹੈ ਹੰਗਾਮਾ

ਨਵੀਂ ਦਿੱਲੀ, 18 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦਿਵਾਉਣ ਲਈ ਵਾਈ.ਐਸ.ਆਰ. ਕਾਂਗਰਸ ਸੋਮਵਾਰ ਨੂੰ ਐਨ.ਡੀ.ਏ. ਸਰਕਾਰ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ਲਿਆਏਗੀ। ਇਕ ਨਿਊਜ਼ ਏਜੰਸੀ ਅਨੁਸਾਰ, ਵਾਈ.ਐਸ.ਆਰ. ਕਾਂਗਰਸ ਦੇ ਸੰਸਦ ਮੈਂਬਰ ਵਾਈ.ਵੀ. ਸੁਬਾ ਰੈਡੀ ਕੇਂਦਰ ਸਰਕਾਰ ਦੇ ਖਿਲਾਫ ਲੋਕ ਸਭਾ ’ਚ ਅਵਿਸ਼ਵਾਸ ਪ੍ਰਸਤਾਵ ਲਿਆਉਣਗੇ।ਇਸ ਮਾਮਲੇ ’ਚ ਰੈਡੀ ਨੇ ਲੋਕ ਸਭਾ ਦੇ ਜਨਰਲ ਸਕਤਰ ਨੂੰ ਨੋਟਿਸ ਭੇਜ ਕੇ ਇਸ ਮੁਦੇ ਨੂੰ ਸੋਮਵਾਰ ਨੂੰ ਸਦਨ ਦੀ ਕਾਰਵਾਈ ’ਚ ਸ਼ਾਮਲ ਕਰਨ ਲਈ ਕਿਹਾ ਸੀ।ਨਾਲ ਹੀ ਉਨ੍ਹਾਂ ਨੇ ਇਸ ਮੁਦੇ ‘ਤੇ ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦਾ ਸਮਰਥਨ ਮੰਗਿਆ।

Send this to a friend