May 27, 2026 12:49 am

ਜੇਕਰ ਸੁਖਬੀਰ ਨੂੰ ਸੱਚਮੁੱਚ ਕਿਸਾਨਾਂ ਦਾ ਦਰਦ ਹੈ ਤਾਂ ਸੰਸਦ ਦਾ ਘਿਰਾਓ ਕਰੇ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 19 ਮਾਰਚ (ਬਲਜੀਤ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ’ਤੇ ਵਿਧਾਨ ਸਭਾ ਦੇ ਬਾਹਰ ਢਕਵੰਜ ਕਰਨ ਦੀ ਬਜਾਏ ਇਸ ਗੰਭੀਰ ਮੁੱਦੇ ’ਤੇ ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ ’ਤੇ ਦਬਾਅ ਬਣਾਉਣ ਲਈ ਸੰਸਦ ਦਾ ਘਿਰਾਓ ਕਰਨ ਦੀ ਚੁਣੌਤੀ ਦਿੱਤੀ ਹੈ। ਸੁਖਬੀਰ ਬਾਦਲ ਵੱਲੋਂ ਭਲਕੇ ਬਜਟ ਇਜਲਾਸ ਦੇ ਪਹਿਲੇ ਦਿਨ ਵਿਧਾਨ ਸਭਾ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਦੀ ਸਖ਼ਤ ਅਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ਕਿਸਾਨਾਂ ਦੇ ਮੁੱਦਿਆਂ ’ਤੇ ਮਗਰਮੱਛ ਦੇ ਹੂੰਝ ਵਹਾਉਣ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਆਪਣੇ 10 ਸਾਲਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਭਲਾਈ ਦਾ ਇਕ ਵੀ ਕਦਮ ਚੁੱਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਕਰਜ਼ੇ ਨਾਲ ਜੂਝ ਰਹੀ ਕਿਸਾਨੀ ਵੱਲ ਕਦੇ ਮੂੰਹ ਨਹੀਂ ਕੀਤਾ ਜਦਕਿ ਹੁਣ ਕਿਸਾਨਾਂ ਦੇ ਮੁਦੱਈ ਹੋਣ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ।

Send this to a friend