ਇਸਲਾਮਾਬਾਦ, 10 ਫਰਵਰੀ (ਪੀ.ਟੀ.)- ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜੀਜ ਨੇ ਐਤਵਾਰ ਨੂੰ ਕਿਹਾ ਕਿ ਤਾਲਿਬਾਨੀ ਅੱਤਵਾਦੀਆਂ ਦੇ ਨਾਲ ਗੱਲਬਾਤ ਨੂੰ ਲੈ ਕੇ ਦੇਸ਼ ’ਤੇ ਕਿਸੇ ਤਰ੍ਹਾਂ ਦਾ ਅੰਤਰਰਾਸ਼ਟਰੀ ਦਬਾਅ ਨਹੀਂ ਹੈ। ਸਮਾਚਾਰ ਏਜੰਸੀ ਸਿੰਹੁਆ ਦੇ ਮੁਤਾਬਕ, ਅਜੀਜ ਨੇ ਐਤਵਾਰ ਨੂੰ ਇਸਲਾਮਾਬਾਦ ’ਚ ਕਿਹਾ ਕਿ ਪਾਕਿਸਤਾਨ ’ਤੇ ਕੋਈ ਅੰਤਰਰਾਸ਼ਟਰੀ ਦਬਾਅ ਨਹੀਂ ਹੈਸ਼ ਹਾਲਾਂਕਿ, ਸਾਡੇ ਕੋਲ ਸ਼ਾਂਤੀ ਨੂੰ ਕਾਇਮ ਕਰਨ ਦਾ ਅੰਦਰੂਨੀ ਦਬਾਅ ਹੈ।


