ਗੁਰਬਖ਼ਸ ਦੇ ਸਮਰਥਕਾਂ ਤੇ ਪ੍ਰਸ਼ਾਸਨ ਵਿਚਾਲੇ ਸਹਿਮਤੀ-ਦੋਸ਼ੀਆਂ ਖਿਲਾਫ ਹੋਵੇਗੀ ਕਾਰਵਾਈ

ਕੁਰੂਕਸ਼ੇਤਰ, 21 ਮਾਰਚ (ਪੀ.ਟੀ.)- ਇਥੋਂ ਦੇ ਪਿੰਡ ਠਸਕਾ ਅਲੀ ’ਚ ਗੁਰਬਖ਼ਸ ਸਿੰਘ ਖਾਲਸਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੜਕਾਂ ‘ਤੇ ਜਾਮ ਲਗਾ ਕੇ ਦੋਸ਼ੀਆਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਸਮਰਥਕਾਂ ਵਿਚਾਲੇ ਗਲਬਾਤ ਦੌਰਾਨ ਸਹਿਮਤੀ ਹੋਣ ਤੋਂ ਬਾਅਦ ਪ੍ਰਦਰਸ਼ਨ ਬੰਦ ਕਰ ਦਿਤਾ ਗਿਆ। ਇਸ ਤੋਂ ਬਾਅਦ ਹੀ ਗੁਰਬਖ਼ਸ ਸਿੰਘ ਦੇ ਪਰਿਵਾਰਕ ਮੈਂਬਰ ਉਸ ਦੇ ਅੰਤਿਮ ਸੰਸਕਾਰ ਲਈ ਰਾਜੀ ਹੋਏ।

Send this to a friend