Skip to content
Independent perspectives. Global stories.
BREAKING

ਹਲਕਾ ਇੰਚਾਰਜ ਬਲਵੀਰ ਸਿੰਘ ਸਿੱਧੂ ਵੱਲੋਂ ਵੱਖ-ਵੱਖ ਵਾਰਡਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

Share this story

image ਤਲਵੰਡੀ ਸਾਬੋ, 10 ਫਰਵਰੀ (ਰਣਜੀਤ ਸਿੰਘ ਰਾਜੂ)-ਪੰਜਾਬ ਦੀ ਅਕਾਲੀ ਭਾਜਪਾ ਗਠਜੋੜ ਸਰਕਾਰ ਵੱਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਨੁਹਾਰ ਬਦਲਣ ਲਈ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਬੀਤੇ ਦਿਨ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾ ਸਦਕਾਂ ਮੁਕੰਮਲ ਹੋਏ ਵੱਖ ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਸਿੱਧੂ ਵੱਲੋਂ ਉਦਘਾਟਨ ਕੀਤਾ ਗਿਆ।ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ ਵੀ ਵਿਸ਼ੇਸ ਤੌਰ ਤੇ ਉਨ੍ਹਾਂ ਦੇ ਨਾਲ ਸਨ।

     ਅੱਜ ਹਲਕਾ ਇੰਚਾਰਜ ਵੱਲੋਂ ਸ਼ਹਿਰ ਦੇ ਸਾਰੇ 13 ਵਾਰਡਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਜਿਨ੍ਹਾਂ ਵਿੱਚ  ਵੱਖ ਵੱਖ ਵਾਰਡਾਂ ਦੀਆਂ ਧਰਮਸ਼ਾਲਾਵਾਂ,ਸਮਸ਼ਾਨਘਾਟ ਵਿੱਚ ਕਮਰਿਆਂ ਦੀ ਉਸਾਰੀ ਮੁਕੰਮਲ ਹੋਣ ਤੇ ਉਨ੍ਹਾਂ ਦਾ ਉਦਘਾਟਨ ਕੀਤਾ ਗਿਆ।
ਸਿੱਧੂ ਨੇ ਵਾਰਡ ਨੰ:11 ਦੀ ਦਯਾਨੰਦ ਧਰਮਸ਼ਾਲਾ ਦੇ ਸ਼ੈੱਡ ਅਤੇ ਰੋੜੀ ਰੋਡ ਤੇ ਸਥਿਤ ਸਮਸ਼ਾਨਘਾਟ ਵਿੱਚ ਬਣੇ ਸ਼ਾਂਤੀ ਭਵਨ ਦਾ ਵੀ ਉਦਘਾਟਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਸ਼ੁਰੂ ਤੋਂ ਹੀ ਪਵਿੱਤਰ ਸ਼ਹਿਰ ਤਲਵੰਡੀ ਸਾਬੋ ਨੂੰ ਨਮੂਨੇ ਦਾ ਸ਼ਹਿਰ ਬਣਿਆ ਦੇਖਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਸ਼ਹਿਰ ਦੇ ਵਿਕਾਸ ਤੇ 250 ਕਰੋੜ ਰੁਪਏ ਖਰਚ ਕੇ ਉਸਦੀ ਕਾਇਆਕਲਪ ਕੀਤੀ ਜਾ ਚੁੱਕੀ ਹੈ ਤੇ ਜੋ ਵਿਕਾਸ ਕਾਰਜ ਅਧੂਰੇ ਹਨ ਉਨ੍ਹਾਂ ਨੂੰ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਰਿੰਪੀ ਮਾਨ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਤੇਜੀ ਨਾਲ ਹੋ ਰਹੇ ਹਨ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਵੀ ਕੋਈ ਮੁਸ਼ਕਿਲ ਪੇਸ਼ ਨਹੀ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੁਮਾਰ ਗਰਗ ਕਾਰਜਸਾਧਕ ਅਫਸਰ, ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਮਾਨਸ਼ਾਹੀਆ, ਬਲਾਕ ਸੰਮਤੀ ਚੇਅਰਮੈਨ ਮਨਜੀਤ ਸਿੰਘ ਸ਼ਿੰਪੀ, ਭਾਜਪਾ ਮੰਡਲ ਪ੍ਰਧਾਨ ਜਗਦੀਸ਼ ਰਾਏ, ਰਣਜੀਤ ਮਲਕਾਣਾ, ਸੁਰਜੀਤ ਭੱਮ, ਗੁਰਚਰਨ ਸਿੰਘ, ਮੀਠਾ ਸਿੰਘ ਤੇ ਬਲਵਿੰਦਰ ਗਿੱਲ ਸਾਰੇ ਕੌਂਸਲਰ, ਅਕਾਲੀ ਆਗੂ ਜਲੌਰ ਸਿੰਘ, ਡਾ. ਗੁਰਮੇਲ ਸਿੰਘ ਘਈ, ਗੁਰਚਰਨ ਸਿੰਘ ਮਿੱਠੂ ਚੋਟੀ, ਅਵਤਾਰ ਸਿੰਘ ਤਾਰੀ, ਗੁਰਦੀਪ ਮਾਨ ਜਗ੍ਹਾ, ਥੋਰੀ ਜਾਤੀ ਦੇ ਪ੍ਰਧਾਨ ਬੱਲਮ ਸਿੰਘ, ਅਕਾਲੀ ਆਗੂ ਤੇਜ ਰਾਮ ਸ਼ਰਮਾ, ਭਾਜਪਾ ਆਗੂ ਦੇਵੀ ਦਿਆਲ ਤੇ ਅਰੁਣ ਕੁਮਾਰ ਕੋਕੀ, ਦੁਲਾ ਸ਼ਰਮਾਂ, ਅਜੈਬ ਸਿੰਘ ਨੱਤ, ਆਦਿ ਆਗੂ ਹਾਜਿਰ ਸਨ।

WRITTEN BY