ਆਮਦਨ ਕਰ ਦੇਣ ਵਾਲੇ ਪੇਸ਼ੇਵਰਾਂ ਨੂੰ ਦੇਣਾ ਹੋਵੇਗਾ 200 ਰੁਪਏ ਮਹੀਨਾ ਝ ਪੰਜਾਬ ਸਿਰ ਕਰਜ਼ਾ ਘਟਿਆ
ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਨਿੱਚਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਸਾਲ 2018-19 ਦੇ ਬਜਟ ਵਿੱਚ ਲੋਕਾਂ ਉਪਰ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ। ਨਵੀਆਂ ਬਜਟ ਤਜਵੀਜ਼ਾਂ ਵਿੱਚ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਬਜਟ ਪੇਸ਼ ਕਰਦੇ ਹੋਏ ਸ. ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਿਰ ਚੜ੍ਹੇ ਕਰਜ਼ੇ ਵਿੱਚ ਵੱਡੀ ਕਮੀ ਆਈ ਹੈ। ਕਾਂਗਰਸ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਹੁਣ ਪੰਜਾਬ ਸਿਰ ਕਰਜ਼ਾ ਘੱਟ ਕੇ 195978 ਕਰੋੜ ਰੁਪਏ ਬਕਾਇਆ ਰਹਿ ਗਿਆ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੰਤਰੀਆਂ ਨੇ ਬਜਟ ਨੂੰ ਬਹੁਤ ਉਸਾਰੂ ਅਤੇ ਵਿਕਾਸ ਪੱਖੀ ਕਰਾਰ ਦਿੱਤਾ ਹੈ, ਜਦੋਂ ਕਿ ਵਿਰੋਧੀ ਧਿਰ ਨੇ ਇਸ ਨੂੰ ਕਾਗਜ਼ੀ ਬਜਟ ਕਰਾਰ ਦਿੱਤਾ ਹੈ। ਇਸ ਬਜਟ ਦਾ ਕੁਲ ਆਕਾਰ 102198 ਰਖਿਆ ਗਿਆ ਹੈ। ਸਾਲ 2018-19 ਲਈ ਕੁਲ ਖਰਚ ਸਾਲ 2017-18 (ਬਜਟ ਅਨੁਮਾਨ) ਦੇ 10 581 ਕਰੋੜ ਰੁਪਏ ਦੇ ਨਾਲੋਂ 4153 ਕਰੋੜ ਵਧੇਰੇ ਹੈ ਤੇ 39.45 ਫੀਸਦੀ ਦਾ ਵਾਧਾ ਕੀਤਾ ਗਿਆ ਹੈ, 2016-17ਬਜਟ ਅਨੁਮਾਨਾਂ ਦੀ ਤੁਲਨਾ ਵਿਚ ਲਾਗਤ 63,83 ਕਰੋੜ ਰੁਪਏ ਤੋਂ ਵਧ ਕੇ 14734 ਕਰੋੜ ਰੁਪਏ ਹੋ ਗਈ ਹੈ, ਜੋ ਕਿ 131 ਫੀਸਦੀ ਦਾ ਵਾਧਾ ਹੈ।ਸ. ਬਾਦਲ ਵਲੋਂ ਬਜਟ ਦੀ ਤਜਵੀਜ ਪੇਸ਼ ਕੀਤੀ ਜਾ ਰਹੀ ਸੀ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਵਲੋਂ ਕਿਸਾਨੀ ਮੁਦੇ ਨੂੰ ਲੈ ਕੇ ਹੰਗਾਮਾ ਕੀਤਾ ਗਿਆ ਅਤੇ ਅਤੇ ਬਾਅਦ ਵਿੱਚ ਵਾਕ ਆਊਟ ਕਰ ਦਿਤਾ।ਬਾਅਦ ਦੋਵਾਂ ਪਾਰਟੀਆਂ ਦੀ ਗੈਰ ਹਾਜਰੀ ਵਿਚ ਵਿਤ ਮੰਤਰੀ ਨੂੰ ਬਜਟ ਦੀ ਤਜਵੀਜ ਪੇਸ਼ ਕੀਤੀਆਂ। ਸ. ਮਨਪ੍ਰੀਤ ਸਿੰਘ ਬਾਦਲ ਨੇ ਦਸਿਆ ਕਿ ਸਮਾਜਿਕ ਸੁਰਖਿਆ ਸਕੀਮਾਂ ਅਧੀਨ ਮਹੀਨਾ ਵਾਰ ਪੈਨਸ਼ਨ ਨੂੰ 500 ਤੋਂ ਵਧਾ ਕੇ 750 ਕਰ ਦਿੱਤੀ ਗਈ ਹੈ। ਇਸ ਤੋਂ ਬਿਨਾਂ ਪੰਜਾਬ ਦੇ ਸਾਰੇ 22 ਜਿਲ੍ਹਿਆਂ ਵਿਚ ਰੁਜ਼ਗਾਰ ਤੇ ਉਦਮ ਦੇ ਜਿਲ੍ਹਾ ਬਿਊਰੋ ਸਥਾਪਿਤ ਅਤੇ ਕਾਰਜਸ਼ੀਲ ਕਰਨ ਲਈ ਬਜਟ ਵਿਚ 20 ਕਰੋੜ ਦੇ ਰਾਖਵੇਂਕਰਨ ਦੀ ਤਜਵੀਜ ਦਿਤੀ ਗਈ ਹੈ।ਕਿਸਾਨਾਂ ਨੂੰ ਮੁਫਤ ਬਿਜਲੀ ਮੁਹਈਆ ਕਰਾਉਣ ਲਈ ਬਜਟ ਵਿਚ 6256 ਕਰੋੜ ਦੀ ਤਜਵੀਜ ਪੇਸ਼ ਕੀਤੀ ਗਈ ਹੈ।ਸਰਕਾਰ ਵਲੋਂ 10 ਨਵੇਂ ਡਿਗਰੀ ਕਾਲਜ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਦੀ ਗਰਾਂਟ ਵਧਾ ਕੇ 42.62 ਕਰੋੜ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ’ਤੇ ਚਮਕੌਰ ਸਾਹਿਬ ਵਿਖੇ 100 ਏਕੜ ‘ਚ ਖੁਲ੍ਹੇਗੀ ਸਕਿਲ ਡਿਵਲੈਪਮੈਂਟ ਯੂਨੀਵਰਸਿਟੀ ਅਤੇ ਸਰਕਾਰ ਵਲੋਂ 48 ਸਰਕਾਰੀ ਕਾਲਜਾਂ ਵਿਚ ਵਾਈ-ਫਾਈ ਦੀ ਸਹੁਲਤ ਦੇਣ ਦਾ ਫੈਸਲਾ ਲਿਆ ਗਿਆ ਹੈ।
ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਬਾਰਵੀਂ ਤਕ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਪਾਠ-ਪੁਸਤਕਾਂ ਦੇਣ ਲਈ 49 ਕਰੋੜ ਰੁਪਏ ਜਾਰੀ ਕੀਤੇ ਜਾਣਗੇ ਅਤੇ 6 ਤੋਂ 12 ਤਕ ਦੀਆਂ ਵਿਦਿਆਰਥਣਾਂ ਨੂੰ ਸਰਕਾਰ ਵਲੋਂ ਮੁਫਤ ਸੈਨਟਰੀ ਨੈਪਕਿਨ ਵੀ ਦਿਤੇ ਜਾਣਗੇ।ਸਾਲ 2018-19 ਲਈ ਕੁਲ ਬਜਟ ਆਕਾਰ 129698 ਕਰੋੜ ਰੁਪਏ ਹੈ। ਪੰ੍ਰਤੂ ਵਾਸਤਵਿਕ ਬਜਟ ਦਾ ਆਕਾਰ 102198 ਕਰੋੜ ਰੁਪਏ ਹੈ ਕਿਉਂ ਜੋ ਉਕਤ ਰਕਮ ਵਿਚ ਮੌਜੂਦ ਉਪਾਅ ਤੇ ਸਾਧਨ ਲੈਣ ਦੇਣ ਲਈ 27500 ਕਰੋੜ ਰੁਪਏ ਦਾ ਬਜਟ ਉਪਬੰਧ ਸ਼ਾਮਲ ਹੈ। ਕੁਲ ਪ੍ਰਾਪਤੀਆਂ 122923 ਕਰੋੜ ਰੁਪਏ ਹੋ ਜਾਣ ਦੀ ਸੰਭਾਵਨਾ ਹੈ।ਕਰਜ਼ਾ ਰਾਹਤ ਸਕੀਮਾਂ ਲਈ 4250 ਕਰੋੜ ਰੁਪਏ ਰੱਖੇ ਗਏ ਹਨ। 71166 ਕਿਸਾਨਾਂ ਨੂੰ ਕਰਜ਼ ਰਾਹਤ ਵਜੋਂ 370 ਕਰੋੜ ਰੁਪਏ ਵੰਡੇ ਗਏ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੀ ਸਪਲਾਈ ਜਾਰੀ ਰਹੇਗੀ।ਇਸ ਲਈ ਬਜਟ ਵਿੱਚ 6256 ਕਰੋੜ ਰੁਪਏ ਰਾਖਵੇਂ ਕੀਤੇ ਗਏ।ਰਾਸ਼ਟਰੀ ਕਿਸਾਨ ਵਿਕਾਸ ਯੋਜਨਾ ਅਧੀਨ 400 ਕਰੋੜ ਰੁਪਏ ਰਾਖਵੇਂ ਕੀਤੇ ਗਏ। ਵਿਸਥਾਰ ਸੇਵਾਵਾਂ (ਏਟੀਐਮਏ) ਦੀ ਸਹਾਇਤਾ ਲਈ 25 ਕਰੋੜ ਰੁਪਏ ਰੱਖੇ ਗਏ ਹਨ। ਸਿੰਜਾਈ ਪਾਣੀ ਲਈ ਅੰਡਰ ਗਰਾਊਂਡ ਪਾਇਪ ਲਾਈਨ ਪ੍ਰਾਜੈਕਟਾਂ ਲਈ 44 ਕਰੋੜ ਰੁਪਏ ਰਾਖਵੇਂ ਹਨ। ਰਾਸ਼ਟਰੀ ਬਾਗਬਾਨੀ ਮਿਸ਼ਨ ਲਈ 55 ਕਰੋੜ ਰੁਪਏ ਅਤੇ ਗੰਨਾ ਉਤਪਾਦਕਾਂ ਦੀ ਸਹਾਇਤਾ ਲਈ 180 ਕਰੋੜ ਰਾਖਵੇਂ ਕੀਤੇ ਗਏ।ਫ਼ਸਲੀ ਰਹਿੰਦ ਖੂੰਹਦ ਪ੍ਰਬੰਧਨ: 100 ਕਰੋੜ ਰੁਪਏ ਰਾਖਵੇਂ ਕੀਤੇ ਗਏ।ਖੇਤੀਬਾੜੀ ਮੰਡੀਕਰਨ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਲਈ 750 ਕਰੋੜ ਰੁਪਏ ਦਾ ਇਕ ਵਿਸ਼ੇਸ਼ ਪ੍ਰਾਜੈਕਟ।
12.84 ਕਰੋੜ ਰੁਪਏ ਦੀ ਲਾਗਤ ਨਾਲ ਬੀੜ ਦੁਸਾਂਝ ਵਿਖੇ ਗੋਕੁਲ ਗ੍ਰਾਮ ਸਥਾਪਿਤ ਕੀਤਾ ਜਾ ਰਿਹਾ ਹੈ।ਪਟੀ ਵਿਖੇ ਬਫੈਲੋ ਰਿਸਰਚ ਸੈਂਟਰ ਲਈ 10 ਕਰੋੜ ਰੁਪਏ। 13 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ਇਕ ਨਵਾਂ ਕੈਟਲ ਫੀਡ ਪਲਾਂਟ ਲਗਾਇਆ ਜਾਵੇਗਾ। ਭੋਗਪੁਰ ਵਿਖੇ ਸਭ ਤੋਂ ਪੁਰਾਣੀ ਖੰਡ ਮਿਲ ਦੇ ਨਵੀਨੀਕਰਨ ਅਤੇ ਵਿਸਥਾਰ ਲਈ ਇਸ ਸਾਲ 31 ਕਰੋੜ ਰੁਪਏ।3,537 ਪੀਏਸੀਐਸ ਦੇ ਕੰਪਿਊਟਰੀਕਰਨ ਲਈ 45.50 ਕਰੋੜ ਰੁਪਏ ਰੱਖੇ ਗਏ ਹਨ। ਪਟਿਆਲਾ ਵਿਖੇ ਸਪੋਰਟਸ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।ਰੁਜ਼ਗਾਰ ਅਤੇ ਉਦਮੀਕਰਨ ਜ਼ਿਲ•ਾ ਬਿਊਰੋ ਹਿਤ 20 ਕਰੋੜ ਰੁਪਏ ਦਾ ਰਾਖਵਾਂਕਰਨ।ਉਦਯੋਗਾਂ ਲਈ 5 ਰੁਪਏ ਪ੍ਰਤੀ ਯੂਨਿਟ ਦੀ ਬਦਲਣਯੋਗ ਦਰ 4 ਤੇ ਬਿਜਲੀ ਦੇਣ ਲਈ 1440 ਕਰੋੜ ਰੁਪਏ।ਨਾਭਾ ਵਿਖੇ 55.40 ਕਰੋੜ ਰੁਪਏ ਦੀ ਕੁਲ ਲਾਗਤ ਨਾਲ ਇਕ ਮਾਡਰਨ ਫੋਕਲ ਪੁਆਇੰਟ ਵਿਕਸਤ ਕੀਤਾ ਜਾ ਰਿਹਾ ਹੈ। ਲੁਧਿਆਣਾ,ਜਲੰਧਰ, ਬਠਿੰਡਾ, ਮੰਡੀ ਗੋਬਿੰਦਗੜ, ਖੰਨਾ ਅਤੇ ਪਟਿਆਲਾ ਵਿਖੇ ਇੰਡਸਟਰੀਅਲ ਫੋਕਲ ਪੁਆਇੰਟ ਅਪਗ੍ਰੇਡ ਕੀਤੇ ਜਾਣਗੇ। 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਵਰ•ੇ ਗੰਢ ਮਨਾਉਣ ਲਈ 100 ਕਰੋੜ ਰੁਪਏ ਦਾ ਰਾਖਵਾਂਕਰਨ ਕੀਤਾ ਗਿਆ ਹੈ।ਸੁਲਤਾਨਪੁਰ ਲੋਧੀ ਲਈ 10 ਕਰੋੜ ਰੁਪਏ, ਡੇਰਾ ਬਾਬਾ ਨਾਨਕ ਲਈ 10 ਕਰੋੜ ਰੁਪਏ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਲਈ 25 ਕਰੋੜ ਰੁਪਏ ਦਿੱਤੇ ਜਾਣਗੇ।ਆਜ਼ਾਦੀ ਦੇ ਸੰਘਰਸ਼ ਦੌਰਾਨ ਜੈਤੋ ਮੋਰਚਾ ਦੀ ਯਾਦ ਵਿਚ ਸਮਾਰਕ ਬਣਾਈ ਜਾਵੇਗੀ।ਵਿਦਿਅਕ, ਸਮਾਜਿਕ-ਆਰਥਿਕ ਅਤੇ ਹੋਰ ਵਿਕਾਸ ਪ੍ਰੋਗਰਾਮਾਂ ਦੀਆਂ ਵਿਭਿੰਨ ਭਲਾਈ ਸਕੀਮਾਂ ਅਧੀਨ 1235 ਕਰੋੜ ਰੁਪਏ ਦਾ ਰਾਖਵਾਂਕਰਨ।ਆਸ਼ੀਰਵਾਦ ਸਕੀਮ ਅਧੀਨ ਗ੍ਰਾਂਟ 15000 ਰੁਪਏ ਤੋਂ ਵਧਾ ਕੇ 21000 ਰੁਪਏ ਕੀਤੀ ਗਈ। 150 ਕਰੋੜ ਰੁਪਏ ਦਾ ਰਾਖਵਾਂਕਰਨ।ਪੋਸਟ ਮੈਟ੍ਰਿਕਵਜ਼ੀਫਾ: 860 ਕਰੋੜ ਰੁਪਏ।ਪਛੜੀਆਂ ਸ੍ਰੇਣੀਆਂ ਦਾ ਰਾਖਵਾਂਕਰਨ ਕੋਟਾ 5 ਫ਼ੀਸਦ ਤੋਂ ਵਧਾ ਕੇ 10 ਫ਼ੀਸਦ ਕੀਤਾ। ਪਰਿਵਾਰਕ ਆਮਦਨ ਸੀਮਾ 6 ਲਖ ਤੋਂ ਵਧਾ ਕੇ 8 ਲਖ ਸਾਲਾਨਾ ਕੀਤੀ।ਮਹੀਨਾਵਾਰ ਪੈਨਸ਼ਨ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕੀਤੀ, 1634 ਕਰੋੜ ਰੁਪਏ ਅਲਾਟ ਕੀਤੇ।ਏਕੀਕ੍ਰਿਤ ਬਾਲ ਵਿਕਾਸ ਅਧੀਨ 696 ਕਰੋੜ ਰੁਪਏ ਦਾ ਰਾਖਵਾਂਕਰਨ।ਸੁੰਤਤਰਤਾ ਸੰਗਰਾਮੀਆਂ ਨੂੰ 300 ਯੂਨਿਟ ਪ੍ਰਤੀ ਮਹੀਨੇ ਦੀ ਮੁਫ਼ਤ ਬਿਜਲੀ ਜਾਰੀ ਰਹੇਗੀ।ਅੰਮ੍ਰਿਤਸਰ ਵਿਖੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜਿਅਮ ਮੁਕੰਮਲ ਕਰਨ ਲਈ 8 ਕਰੋੜ ਰੁਪਏ ਮੁਹਈਆ ਕਰਵਾਏ ਗਏ। ਇਸ ਤੋਂ ਇਲਾਵਾ ਸੈਨਿਕ ਸਕੂਲਾਂ ਲਈ 10 ਕਰੋੜ ਰੁਪਏ ਮੁਹਈਆ ਕਰਵਾਏ ਗਏ।ਪੇਂਡੂ ਵਿਕਾਸ ਅਤੇ ਪੰਚਾਇਤਾਂ ਲਈ ਸਾਲ 2017-18 ਦੇ ਬਜਟ ਅਨੁਮਾਨਾਂ ਵਿਚ 1605 ਕਰੋੜ ਰੁਪਏ ਦੇ ਰਾਖਵੇਂਕਰਨ ਦੇ ਮੁਕਾਬਲੇ 3020 ਕਰੋੜ ਰੁਪਏ ਰਾਖਵੇਂ ਕੀਤੇ ਗਏ, 88.20 ਫ਼ੀਸਦ ਦਾ ਵਾਧਾ।ਘਟ ਤੋਂ ਘਟ 75000 ਪਰਿਵਾਰਾਂ ਨੂੰ ਲਾਭ ਦੇਣ ਹਿਤ ਪਸ਼ੂ ਪਾਲਣ, ਮਛੀ ਪਾਲਣ ਅਤੇ ਡੇਅਰੀ ਦੀਆਂ ਸਕੀਮਾਂ ਨੂੰ ਮਨਰੇਗਾ ਸਕੀਮ ਅਧੀਨ ਲਿਆਂਦਾ ਗਿਆ। 325 ਕਰੋੜ ਰੁਪਏ ਮੁਹਈਆ ਕਰਵਾਏ ਗਏ।ਵਿਦਿਆਰਥੀਆਂ ਨੂੰ ਪੜਾਈ ਦਾ ਢੁਕਵਾਂ ਮਾਹੌਲ ਉਪਲਬਧ ਕਰਵਾਉਣ ਲਈ 1597 ਹੋਰ ਕਲਾਸ ਰੂਮ ਉਸਾਰੇ ਜਾਣ ਦੀ ਤਜਵੀਜ਼ ਰਖੀ ਗਈ। 120 ਕਰੋੜ ਰੁਪਏ ਮੁਹਈਆ ਕਰਵਾਏ ਗਏ।ਸਾਰੇ ਸਕੂਲਾਂ ਵਿਚ ਗਰੀਨ ਬੋਰਡਾਂ ਲਈ ਸਾਲ 2018-19 ਦੌਰਾਨ 21 ਕਰੋੜ ਰੁਪਏ ਖਰਚ ਕੀਤੇ ਜਾਣਗੇ।9 ਕਰੋੜ ਰੁਪਏ ਦੀ ਲਾਗਤ ਨਾਲ 1500 ਸਕੂਲਾਂ ਵਿਚ ਆਰ.ਓ. ਸਿਸਟਮ ਲਗਾਏ ਜਾਣਗੇ।ਸਾਰੇ ਪ੍ਰਾਇਮਰੀ ਸਕੂਲਾਂ ਦੇ ਨਾਲ ਨਾਲ ਮਿਡਲ ਸਕੂਲਾਂ ਵਿਚ ਵੀ ਫਰਨੀਚਰ ਉਪਲਬਧ ਕਰਵਾਇਆ ਜਾਵੇਗਾ। 23.14 ਕਰੋੜ ਰੁਪਏ ਦਾ ਰਾਖਵਾਂਕਰਨ।ਹਰੇਕ ਬਲਾਕ ਦੇ ਇਕ ਮੌਜੂਦਾ ਸਕੂਲ ਨੂੰ ਅਤਿ-ਆਧੁਨਿਕ ਸੁਵਿਧਾਵਾਂ ਵਾਲੇ ਸਮਾਰਟ ਸਕੂਲ ਵਿਚ ਬਦਲਿਆ ਜਾਵੇਗਾ। 50 ਕਰੋੜ ਰੁਪਏ ਦਾ ਰਾਖਵਾਂਕਰਨ।ਸਮੂਹ ਸਰਕਾਰੀ ਸਕੂਲਾਂ ਵਿਚ 6-12ਵੀਂ ਦੀਆਂ ਸਾਰੀਆਂ ਵਿਦਿਆਰਥਣਾਂ ਲਈ ਮੁਫ਼ਤ ਸੈਨੇਟਰੀ ਨੈਪਕਿਨ।ਇਸ ਮੰਤਵ ਲਈ 10 ਕਰੋੜ ਰੁਪਏ।ਪੜੋ ਪੰਜਾਬ ਪੜਾਓ ਪੰਜਾਬ” ਪ੍ਰੋਗਰਾਮ ਅਧੀਨ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਲਈ 10 ਕਰੋੜ ਰੁਪਏ ਮੁਹਈਆ ਕਰਵਾਏ ਗਏ।ਸਾਲ 2018-19 ਦੌਰਾਨ ਜਮਾਤ 1-12 ਦੇ ਵਿਦਿਆਥੀਆਂ ਨੂੰ ਸਾਰੀਆਂ ਲੋੜੀਂਦੀਆਂ ਪਾਠ-ਪੁਸਤਕਾਂ ਮੁਫ਼ਤ ਉਪਲਬਧ ਕਰਵਾਉਣਾ। 49 ਕਰੋੜ ਰੁਪਏ ਮੁਹਈਆ ਕਰਵਾਏ ਗਏ।10 ਨਵੇਂ ਡਿਗਰੀ ਕਾਲਜ ਖੋਲੇ ਜਾਣਗੇ। 30 ਕਰੋੜ ਰੁਪਏ ਦਾ ਰਾਖਵਾਂਕਰਨ।