Skip to content
Independent perspectives. Global stories.
BREAKING

ਸਰਕਾਰੀ ਬੈਂਕ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ ਰਹੀ

Share this story

ਨਵੀਂ ਦਿੱਲੀ, 11 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਤਨਖਾਹਾਂ ਵਿੱਚ ਸੋਧ ਦੀ ਮੰਗ ਨੂੰ ਲੈ ਕੇ ਜਨਤਕ ਖੇਤਰ ਦੀਆਂ ਬੈਂਕਾਂ ਦੇ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਸਰੇ ਦਿਨ ਵੀ ਜਾਰੀ ਰਹੀ। ਦੋ ਦਿਨਾ ਹੜਤਾਲ ਕਾਰਨ ਸਰਕਾਰੀ ਬੈਂਕਾਂ ਵਿਚ ਅੱਜ ਫਿਰ ਕੋਈ ਕੰਮਕਾਰ ਨਹੀਂ ਹੋਇਆ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਆਈ. ਸੀ. ਆਈ. ਸੀ. ਆਈ ਬੈਂਕ, ਐ¤ਚ. ਡੀ. ਐ¤ਫ. ਸੀ. ਬੈਂਕ ਅਤੇ ਐਕਸਿਸ ਬੈਂਕ ਵਰਗੀਆਂ ਨਿੱਜੀ ਖੇਤਰ ਦੀਆਂ ਬੈਂਕਾਂ ਨੇ ਆਮ ਵਾਂਗ ਕੰਮਕਾਜ ਕੀਤਾ ਕਿਉਂਕਿ ਉਨ੍ਹਾਂ ਦੇ ਮੁਲਾਜ਼ਮ ਹੜਤਾਲ ਵਿਚ ਸ਼ਾਮਿਲ ਨਹੀਂ ਹਨ।

ਦੂਸਰੇ ਪਾਸੇ ਦੇਸ਼ ਭਰ ਵਿਚ ਜਿਥੇ ਕਈ ਏ.ਟੀ.ਐਮ ਖਾਲੀ ਹੋ ਗਏ, ਉਥੇ ਪੰਜਾਬ ਤੇ ਚੰਡੀਗੜ੍ਹ ਵਿਚ ਵੀ ਏ.ਟੀ.ਐਮ. ਖਾਲੀ ਹੋਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਵਿਚ ਸੋਮਵਾਰ ਨੂੰ 75 ਫੀਸਦੀ ਏ.ਟੀ.ਐਮ ਖਾਲੀ ਹੋ ਗਏ ਸਨ ਅਤੇ ਅੱਜ ਵੀ ਕੈਸ਼ ਜਮ੍ਹਾਂ ਨਾ ਹੋ ਸਕਿਆ। ਜਦੋਂ ਕਿ ਜੋ ਬੈਂਕ ਹੜਤਾਲ ਵਿਚ ਸ਼ਾਮਿਲ ਨਹੀਂ ਹੋਏ, ਉਨ੍ਹਾਂ ਦੇ ਏ.ਟੀ.ਐਮ. ਅੱਗੇ ਲੋਕਾਂ ਦੀਆਂ ਲਾਈਨਾਂ ਦੇਖਣ ਨੂੰ ਮਿਲੀਆਂ। ਇਸ ਹੜਤਾਲ ਵਿਚ ਜਨਤਕ ਖੇਤਰ ਦੇ ਬੈਂਕਾਂ ਦੇ ਲਗਪਗ ਅੱਠ ਲੱਖ ਮੁਲਾਜ਼ਮ ਸ਼ਾਮਿਲ ਹਨ। ਬੈਂਕ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਕਈ ਥਾਵਾਂ ’ਤੇ ਰੋਸ ਰੈਲੀਆਂ ਅਤੇ ਪ੍ਰਦਰਸ਼ਨ ਕੀਤੇ ਗਏ। ਇਸ ਹੜਤਾਲ ਕਾਰਨ ਦੇਸ਼ ਭਰ ਵਿਚ ਕੰਮਕਾਜ ਉਤੇ ਭਾਰੀ ਅਸਰ ਪੈ ਰਿਹਾ ਹੈ। ਹੜਤਾਲ ਕਾਰਨ ਕਰੋੜਾਂ ਰੁਪਏ ਦੇ ਚੈਕ ਕਲੀਅਰ ਨਹੀਂ ਹੋ ਸਕੇ, ਜਿਸ ਕਾਰਨ ਉਦਯੋਗਿਕ ਇਕਾਈਆਂ ਤੇ ਵਪਾਰੀਆਂ ਨੂੰ ਸਭ ਤੋਂ ਜ਼ਿਆਦਾ ਔਕੜਾਂ ਆਈਆਂ।

WRITTEN BY