ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ : ਡੀ.ਸੀ. ਪਰਾਸ਼ਰ

ਫਰੀਦਕੋਟ, 27 ਮਾਰਚ (ਗੁਰਜੀਤ ਰੋਮਾਣਾ)- ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਨਰ ਨੇ ਅ¤ਜ ਆਪਣੇ ਦਫ਼ਤਰ ਵਿਖੇ ਖਰੀਦ ਏਜੰਸੀਆਂ, ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਆੜਤੀਆਂ ਐਸੋਸੀਏਸ਼ਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਖਰੀਦ ਏੰਜਸੀਆਂ ਵ¤ਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਆੜਤੀਆਂ ਐਸੋਸੀਏਸ਼ਨ ਦੀ ਮੁਸ਼ਕਿਲਾਂ ਨੂੰ ਵੀ ਸੁਣਿਆ ਅਤੇ ਜ਼ਰੂਰੀ ਆਦੇਸ਼ ਵੀ ਜਾਰੀ ਕੀਤੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਜੀਵ ਪਰਾਸ਼ਰ ਨੇ ਖੁਰਾਕ ਤੇ ਸਿਵਲ ਸਪਲਾਈ , ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਕਿਹਾ ਕਿ ਕਣਕ ਦੀ ਖਰੀਦ ਨੂੰ ਨਿਰਵਿਘਣ ਅਤੇ ਸੁਚਾਰੂ ਢੰਗ ਨਾਲ ਕਰਨ ਲਈ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਕੰਮ ਮੁਕੰਮਲ ਕਰ ਲੈਣ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਜਿਣਸ ਵੇਚਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦ¤ਸਿਆ ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਜਿਸ ਦੇ ਲਈ ਸਮੁ¤ਚੇ ਵਿਭਾਗ ਹੁਣ ਤੋਂ ਹੀ ਕਮਰਕ¤ਸੇ ਕਰ ਲੈਣ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਵੀ ਸਰਕਾਰ ਦੇ ਨਿਯਮਾਂ ਤਹਿਤ ਸਮੇਂ ਸਿਰ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਮੰਡੀ ਅਫਸਰ ਨੂੰ ਕਿਹਾ ਕਿ ਖਰੀਦ ਕੇਂਦਰਾਂ ਵਿਚ ਬਿਜਲੀ, ਪਾਣੀ, ਕਣਕ ਸਾਫ਼ ਕਰਨ ਵਾਲੇ ਪ¤ਖੇ, ਤਰਪਾਲਾਂ ਆਦਿ ਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿ¤ਤੇ। ਉਨ੍ਹਾਂ ਦ¤ਸਿਆ ਕਿ ਪਿਛਲੇ ਸਾਲ 5 ਲ¤ਖ 23 ਹਜ਼ਾਰ 513 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਜਦ ਕਿ ਇਸ ਸਾਲ 5 ਲ¤ਖ 23 ਹਜ਼ਾਰ 513 ਮੀਟਰਕ ਟਨ ਕਣਕ ਖਰੀਦ ਕਰਨ ਦਾ ਟੀਚਾ ਮਿਥਿਆ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 10 ਪ੍ਰਤੀਸ਼ਤ ਵ¤ਧ ਬਣਦਾ ਹੈ।ਇਸ ਮੌਕੇ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀਮਤੀ ਅਤਿੰਦਰ ਕੌਰ ਨੇ ਦ¤ਸਿਆ ਕਿ ਜ਼ਿਲ੍ਹਾ ਫਰੀਦਕੋਟ ਦੀਆਂ ਮੰਡੀਆਂ ਵਿਚ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ।
ਜਿਸ ਵਿਚ ਫਰੀਦਕੋਟ ਦੇ 31, ਕੋਟਕਪੂਰਾ ਦੇ 16 ਅਤੇ ਜੈਤੋ ਦੇ 21ਖਰੀਦ ਕੇਂਦਰ ਸ਼ਾਮਿਲ ਹਨ।ਹੋਰਨਾਂ ਤੋਂ ਇਲਾਵਾ ਮੀਟਿੰਗ ‘ਚ ਜ਼ਿਲ੍ਹਾ ਮੰਡੀ ਅਫਸਰ ਕੁਲਬੀਰ ਸਿੰਘ ਮ¤ਤਾ, ਸਕ¤ਤਰ ਮਾਰਕਿਟ ਕਮੇਟੀ ਫਰੀਦਕੋਟ, ਸਾਦਿਕ ਕ੍ਰਮਵਾਰ ਸੰਦੀਪ ਸਿੰਘ ਗੌਂਦਾਰਾ, ਪ੍ਰਿਤਪਾਲ ਸਿੰਘ ਕੋਹਲੀ, ਆੜਤੀਆ ਐੋਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਊਧਮ ਸਿੰਘ ਔਲਖ, ਫਰੀਦਕੋਟ ਦੇ ਕੁਲਭੂਸ਼ਨ ਰਾਏ, ਜੈਤੋ ਲਖਵੀਰ ਸਿੰਘ ਮ¤ਤਾ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਹਾਜ਼ਰ ਸਨ।

Send this to a friend