ਦਿੜ੍ਹਬਾ ਮੰਡੀ, 27 ਮਾਰਚ (ਸਤਪਾਲ ਖਡਿਆਲ)- ਨੇੜਲੇ ਪਿੰਡ ਮਹਿਲਾਂ ਚੌਂਕ ਦੇ ਇਕ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਕੇ ਮੌਤ ਹੋਣ ਦੀ ਖਬਰ ਮਿਲੀ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਚੌਕੀ ਮਹਿਲਾ ਚੌਕ ਦੇ ਇੰਚਾਰਜ ਕਰਮਜੀਤ ਸਿੰਘ ਨੇ ਦ¤ਸਿਆ ਕਿ ਤਰਸੇਮ ਸਿੰਘ ਪੁ¤ਤਰ ਨਰੰਗ ਸਿੰਘ ਲੌਂਗੋਵਾਲ ਵਿਖੇ ਸਲਾਈਟ ਚ ਨੌਕਰੀ ਕਰਦਾ ਸੀ । ਅ¤ਜ ਸਵੇਰੇ ਜਦੋਂ ਉਹ ਆਪਣੀ ਡਿਊਟੀ ਤੇ ਜਾ ਰਿਹਾ ਸੀ, ਤਾਂ ਪਿੰਡ ਮਰਦਖੇੜਾ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਿਆ ।ਜਿਸ ਦੀ ਇਸ ਹਾਦਸੇ ਵਿਚ ਮੌਤ ਹੋ ਗਈ ।ਮਿਰਤਕ ਦਾ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾ ਦੇ ਹਵਾਲੇ ਕਰ ਦਿ¤ਤੀ ਗਈ ਹੈ।