ਸ੍ਰੀ ਅਨੰਦਪੁਰ ਸਾਹਿਬ, 31 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਕਿਸੇ ਨੂੰ ਵੀ ਕਿਸੇ ਵੀ ਤਰਾਂ ਦੀ ਗੁੰਡਾਗਰਦੀ ਕਰਨ ਦੀ ਇਜਾਜ਼ਤ ਨਹੀ ਦਿਤੀ ਜਾਵੇਗੀ। ਇਹ ਗੱਲ ਸ਼੍ਰੀ ਅਨੰਦਪੁਰ ਸਾਹਿਬ ਦੇ ਨਵੇਂ ਥਾਣਾ ਮੁਖੀ ਪਵਨ ਕੁਮਾਰ ਨੇ ਕਹੀ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿਚ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ। ਇਕ ਸੁਆਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਅਜਿਹੇ ਅਨਸਰਾਂ ਤੇ ਨਜ਼ਰ ਰੱਖੀ ਜਾਵੇਗੀ ਤੇ ਕਿਸੇ ਵੀ ਕਿਸਮ ਦਾ ਨਸ਼ਾ ਨਹੀਂ ਹੋਣ ਦਿਤਾ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਛੋਟੇ ਬੱਚਿਆਂ ਨੂੰ ਵਹੀਕਲ ਨਾ ਚਲਾਉਣ ਦੇਣ ਅਤੇ ਗੱਡੀਆਂ ਦੇ ਕਾਗਜ਼ਾਤ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਲੋਕ ਵੱਧ ਤੋ ਵੱਧ ਕੈਮਰੇ ਵੀ ਲਗਾਉਣ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਭਰਵੇ ਸਹਿਯੋਗ ਦੀ ਮੰਗ ਕੀਤੀ।