ਵਿਧਾਇਕ ਬਲਜਿੰਦਰ ਕੌਰ ਵੱਲੋਂ ਚੱਕ ਬਖਤੂ ਵਿਖੇ ਵਲੰਟੀਅਰਾਂ ਨਾਲ ਮੀਟਿੰਗ

ਲ਼ਹਿਰਾ ਮੁਹੱਬਤ, 2 ਅਪ੍ਰੈਲ (ਜਗਤਾਰ ਸਿੰਘ ਬਾਠ)- ਆਮ ਆਦਮੀ ਪਾਰਟੀ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਵੱਲੋਂ ਪਿੰਡ ਚੱਕ ਬਖਤੂ ਵਿਖੇ ਪਾਰਟੀ ਗਤੀਵਿਧੀਆਂ ਤੇਜ ਕਰਨ ਲਈ ਧਰਮਸ਼ਾਲਾ ’ਚ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਭੁੱਚੋ ਦੇ ਵਲੰਟੀਅਰਾਂ ਵੱਲੋਂ ਪਿਛਲੀਆਂ ਚੋਣਾਂ ਦੌਰਾਨ ਦਿੱਤੇ ਮਾਸਟਰ ਜਗਸੀਰ ਸਿੰਘ ਨੂੰ ਦਿੱਤੇ ਸਮਰੱਥਨ ਦਾ ਧੰਨਵਾਦ ਕਰਦਿਆਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਤੇ ਲੋਕ ਸਭਾ ਚੋਣਾਂ ’ਚ ਪਾਰਟੀ ਦੇ ਹੱਕ ’ਚ ਭੁਗਣ ਦੀ ਅਪੀਲ ਕੀਤੀ। ਪਿਛਲੇ ਸਮੇਂ ਦੌਰਾਨ ਪਾਰਟੀ ਦੀ ਕਾਰਗੁਜਾਰੀ ਸਬੰਧੀਂ ਵਲੰਟੀਅਰਾਂ ਦੇ ਵਿੱਚ ਪੈਦਾ ਹੋਏ ਸ਼ੰਕੇ ਵੀ ਦੂਰ ਕੀਤੇ। ਉਨ੍ਹਾਂ ਕਿਹਾ ਕਿ ਸਮਾਂ ਇੱਕ ਮੰਚ ’ਤੇ ਇੱਕਠੇ ਹੋ ਕੇ ਖੜਨ ਦਾ ਹੈ।ਫੇਰ ਹੀ ਅਸੀਂ ਆਪਣੇ ਹੱਕਾਂ ਦੀ ਰਾਖੀ ਕਰ ਸਕਦੇ ਹਾਂ।ਉਨ੍ਹਾਂ ਪਾਰਟੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜ਼ਰੀਵਾਲ ਦੀ ਮਾਫੀ ਸਬੰਧੀਂ ਵੀ ਸਪੱਸ਼ਟੀਕਰਨ ਦਿੱਤਾ।ਇਸ ਸਮੇਂ ਮਾਲਵਾ ਜ਼ੋਨ ਦੇ ਮੀਤ ਪ੍ਰਧਾਨ ਅੰਮ੍ਰਿਤ ਲਾਲ ਅਗਰਵਾਲ, ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ, ਸੁਰਜੀਤ ਸਿੰਘ ਲਹਿਰਾ ਮੁਹੱਬਤ ਜ਼ਿਲ੍ਹਾ ਮੀਤ ਪ੍ਰਧਾਨ, ਡਾ. ਗੁਰਜੰਟ ਸਿੰਘ ਸਿਵੀਆਂ ਜ਼ਿਲ੍ਹਾ ਜਰਨਲ ਸਕੱਤਰ, ਮਾ. ਜਗਸੀਰ ਸਿੰਘ ਹਲਕਾ ਪ੍ਰਧਾਨ, ਬਲਦੇਵ ਸਿੰਘ ਪੀ. ਐਸ. ਆਈ, ਅੰਗਰੇਜ਼ ਸਿੰਘ, ਗੁਰਦਾਸ ਸਿੰਘ,ਬਲਕਰਨ ਸਿੰਘ ਰੂਪਾ ਪ੍ਰਧਾਨ ਪਿੰਡ ਇਕਾਈ, ਜਗਦੀਪ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਭੋਲਾ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਗੁਰਸੇਵਕ ਸਿੰਘ, ਮੀਡੀਆ ਇੰਚਾਰਜ ਸੁਖਪਾਲ ਸਿੰਘ ਹਾਜ਼ਰ ਸਨ।

Send this to a friend