ਰੂਪਨਗਰ ’ਚ ਮਿਲਟਰੀ ਵਰਦੀ ਵਰਗੇ ਕਪੜੇ ਪਾਉਣ ’ਤੇ ਰੋਕ

ਰੂਪਨਗਰ, 3 ਅਪ੍ਰੈਲ (ਲਾਡੀ ਖਾਬੜਾ)- ਸ਼੍ਰੀਮਤੀ ਗੁਰਨੀਤ ਤੇਜ ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਾ ਹੋਏ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਰੂਪਨਗਰ ਦੇ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰ ਸਾਈਕਲਾਂ/ ਮੋਟਰ ਗਡੀਆਂ ਦੀ ਵਰਤੋਂ ਨਹੀਂ ਕਰੇਗਾ।ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਵਲੋਂ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀ ਮਿਲਟਰੀ ਵਰਦੀ ਅਤੇ ਜੀਪਾਂ/ਮੋਟਰ ਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਤੋਂ ਜਾਂ ਹਿੰਸਕ ਘਟਨਾ ਕੀਤੀ ਜਾ ਸਕਦੀ ਹੈ।ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵਖਰੇਪਨ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੈ ਕਿ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ/ ਜੀਪਾਂ ਅਤੇ ਮੋਟਰ ਸਾਈਕਲਾਂ/ਮੋਟਰ ਗਡੀਆਂ ਦੀ ਵਰਤੋਂ ਆਮ ਜਨਤਾ ਵਲੋਂ ਤੁਰੰਤ ਬੰਦ ਕੀਤੀ ਜਾਵੇ।ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 02 ਜੂਨ 2018 ਤਕ ਲਾਗੂ ਰਹਿਣਗੇ ।

Send this to a friend