ਤਰਨਤਾਰਨ, 4 ਅਪ੍ਰੈਲ (ਰਵਿੰਦਰ ਕੱਕੜ)- ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਵਿਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤਕ ਕਣਕ ਦੀ ਫਸਲ ਦੀ ਕੰਬਾਈਨਾਂ ਰਾਹੀਂ ਕਟਾਈ ਕਰਨ ਅਤੇ ਕੰਬਾਈਨਾਂ ਦੇ ਰਾਤ ਸਮੇਂ ਦੌਰਾਨ ਨੈਸ਼ਨਲ ਹਾਈਵੇ ਅਤੇ ਸੜਕਾਂ ’ਤੇ ਚਲਣ ’ਤੇ ਮੁਕੰਮਲ ਰੋਕ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਬਿਨ੍ਹਾਂ ਸੁਪਰ ਐਸ. ਐਮ. ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਲਗਾਏ ਕੰਬਾਇਨਾਂ ਰਾਹੀਂ ਕਣਕ ਤੇ ਝੋਨੇ ਦੀ ਕਟਾਈ ਕਰਨ ’ਤੇ ਵੀ ਰੋਕ ਲਗਾਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਬਚਦੀ ਰਹਿੰਦ-ਖੂੰਹਦ ਨੂੰ ਅਗ ਲਗਾਉਣ ‘ਤੇ ਵੀ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਗਈ ਹੈ।