ਕਰਾਚੀ ’ਚ ਆਤਮਘਾਤੀ ਹਮਲਾ 10 ਪੁਲਿਸ ਕਰਮਚਾਰੀਆਂ ਦੀ ਮੌਤ

bomb iraq ਕਰਾਚੀ, 13 ਫਰਵਰੀ (ਪੀ.ਟੀ.)-ਪਾਕਿਸਤਾਨ ਦੇ ਕਰਾਚੀ ਵਿਚ ਹੋਏ ਇਕ ਆਤਮਘਾਤੀ ਹਮਲੇ ਵਿਚ 10 ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ, ਜਦੋਂ ਕਿ 30 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ 8 ਮੁਲਾਜ਼ਮਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਆਤਮਘਾਤੀ ਨੇ ਪੁਲਿਸ ਬੱਸ ਨੂੰ ਨਿਸ਼ਾਨਾ ਬਣਾਇਆ।

Send this to a friend