ਚੰਡੀਗੜ੍ਹ, 5 ਅਪ੍ਰੈਲ (ਪੀ.ਟੀ.)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਮਮਦੋਟ, ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕ੍ਰਿਪਾਲ ਸਿੰਘ ਵਾਸੀ ਪਿੰਡ ਲੱਖਾ ਸਿੰਘ ਵਾਲਾ, ਜ਼ਿਲ੍ਹਾ ਫਿਰੋਜਪੁਰ ਦੀ ਸ਼ਿਕਾਇਤ ’ਤੇ ਫ਼ੜਿਆ ਹੈ।