ਕਿਸਾਨਾਂ ਨੂੰ ਮੰਡੀਆਂ ਵਿੱਚ ਕਣਕ ਵੇਚਣ ਲੱਗਿਆਂ ਕੋਈ ਮੁਸ਼ਕਿਲ ਨਹੀਂ ਆਵੇਗੀ : ਬੀ.ਡੀ. ਕਾਲੜਾ

ਜਲਾਲਾਬਾਦ, 6 ਅਪ੍ਰੈਲ (ਸੰਦੀਪ ਮਹੰਤ/ਲਵਿਸ਼ ਕਾਲੜਾ)- ਕਿਸਾਨਾਂ ਵਲੋਂ ਕਣਕ ਦੀ ਵਾਢੀ ਦਾ ਕੰਮ ਹੋਲੀ-ਹੋਲੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਾ ਆਏ ਇਸ ਸੰਬੰਧੀ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਡਾ. ਬੀ.ਡੀ. ਕਾਲੜਾ ਨੇ ਬੀਤੀ ਸ਼ਾਮ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਸੁਨੀਲ ਕੁਮਾਰ ਜਾਖੜ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਗੁਰਬਚਨ ਸਿੰਘ ਅਤੇ ਸ਼ਰਨਜੀਤ ਸਿੰਘ ਮੌਜੂਦ ਸਨ। ਡਾ. ਕਾਲੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਪਣੀ ਤਿਆਰੀ ਕਰ ਚੁੱਕੀ ਹੈ ਅਤੇ ਜੋ ਲੋੜਦੀਆਂ ਜਰੂਰਤਾਂ ਪੂਰੀਆਂ ਕਰਨ ਦੀ ਜਿੰਮੇਵਾਰੀ ਖਰੀਦ ਏਜੰਸੀਆਂ ਅਤੇ ਹੋਰ ਅਧਿਕਾਰੀਆਂ ਦੀ ਹੁੰਦੀ ਹੈ। ਉਨ੍ਹਾਂ ਨੂੰ ਪਹਿਲਾਂ ਤੋਂ ਦਿਸ਼ਾ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਡਾ. ਕਾਲੜਾ ਨੇ ਕਿਹਾ ਕਿ ਜਲਾਲਾਬਾਦ ਹਲਕੇ ਵਿੱਚ ਵੀ ਖਰੀਦ ਪ੍ਰਬੰਧਾਂ ਨੂੰ ਲੈ ਕੇ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ੰਡੀਆਂ ਵਿੱਚ ਲੋਡਿੰਗ, ਅਨਲੋਡਿੰਗ, ਢੋਆ-ਢੋਾਈ ਅਤੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਰਕਾਰ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਵਿਭਾਗੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਹਨ ਕਿ ਨਿਯਮਾਂ ਦਾ ਪਾਲਣ ਕਰਨ ਤਾਂ ਮੰਡੀਆਂ ਵਿੱਚ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਦਾ ਸਾਮ੍ਹਣਾ ਨਾ ਕਰਨਾ ਪਵੇ।

Send this to a friend