ਸੁਖਬੀਰ ਬਾਦਲ ਤੇ ਮਜੀਠੀਆ ਨੂੰ ਮਿਲਕੇ ਰਾਜੂ ਖੰਨਾ ਨੇ ਹਲਕਾ ਅਮਲੋਹ ਦੀ ਰਾਜਸੀ ਸਥਿਤੀ ਤੋਂ ਕਰਵਾਇਆ ਜਾਣੂ

ਮੰਡੀ ਗੋਬਿੰਦਰਗੜ੍ਹ, 6 ਅਪ੍ਰੈਲ (ਬਲਜਿੰਦਰ ਸਿੰਘ ਪਨਾਗ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜਾਂ ਦਾ ਇੱਕ ਵਫਦ ਅੱਜ ਸਾਬਕਾ ਕੈਬਨਿਟ ਮੰਤਰੀ ਤੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਿਆ। ਇਸ ਮਿਲੇ ਵਫਦ ਵਿੱਚ ਸ਼੍ਰੌਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਜਿੱਥੇ ਹਲਕਾ ਅਮਲੋਹ ਦੀ ਮੌਜੂਦਾ ਰਾਜਨੀਤਿਕ ਸਥਿਤੀ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜਾਣੂ ਕਰਵਾਇਆ ਉੱਥੇ ਹਲਕਾ ਅਮਲੋਹ ਦੇ ਅਕਾਲ਼ੀ ਸਰਪੰਚਾਂ ਪੰਚਾਂ ਨੂੰ ਹਲਕਾ ਵਿਧਾਇਕ ਦੀ ਸ਼ਹਿ ਤੇ ਬੀਡੀਪੀਓ ਦਫਤਰ ਅਮਲੋਹ ਦੇ ਅਧਿਕਾਰੀਆਂ ਵੱਲੋਂ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰਨ ਦੀ ਗੱਲ ਵੀ ਰਾਜੂ ਖੰਨਾ ਨੇ ਸੁਖਬੀਰ ਸਿੰਘ ਬਾਦਲ ਅੱਗੇ ਰੱਖੀ। ਜਿਹਨਾਂ ਨੇ ਰਾਜੂ ਖੰਨਾ ਨੂੰ ਭਰੋਸਾ ਦਿਵਾਇਆ ਕਿ ਹਲਕਾ ਅਮਲੋਹ ਦੇ ਕਿਸੇ ਵੀ ਪੰਚ ਸਰਪੰਚ, ਸੰਮਤੀ ਮੈਂਬਰ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਜਾਂ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰਨ ਸਹਿਣ ਨਹੀਂ ਕੀਤਾ ਜਾਵੇਗਾ ਹਲਕੇ ਅੰਦਰ ਜਿਸ ਵੀ ਅਧਿਕਾਰੀ ਵੱਲੋਂ ਬਿਨਾਂ ਵਜ੍ਹਾ ਕਿਸੇ ਵੀ ਸਰਪੰਚ ਪੰਚ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਉਹ ਉਸਦੀ ਦੀ ਸੂਚਨਾ ਤੁਰੰਤ ਅਧਿਕਾਰੀ ਦਾ ਨਾਮ ਲੈ ਕੇ ਦੇਣ। ਉਹਨਾਂ ਰਾਜੂ ਖੰਨਾ ਵੱਲੋਂ ਹਲਕਾ ਅਮਲੋਹ ਅੰਦਰ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾਂ ਕਰਦੇ ਹੋਏ ਕਿਹਾ ਕਿ ਇਸ ਨੌਜਵਾਨ ਵੱਲੋਂ ਸ਼੍ਰੋਮਣੀ ਅਕਾਲੀਦਲ ਦੀ ਮਜਬੂਤੀ ਲਈ ਦਿਨ ਰਾਤ ਹੀ ਇੱਕ ਨਹੀਂ ਕੀਤਾ ਜਾਂਦਾ ਸਗੋਂ ਜਿਸ ਖੇਤਰ ਵਿੱਚ ਵੀ ਪਾਰਟੀ ਵੱਲੋਂ ਉਸਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸਨੂ ਰਾਜੂ ਖੰਨਾ ਨੇ ਬਾਖੂਬੀ ਨਿਭਾਇਆ ਹੈ। ਉਨਾਂ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਬਿਨਾ ਕਿਸੇ ਡਰ ਭੈਅ ਤੌਂ ਪੰਚਾਇਤੀ, ਸੰਮਤੀ  ਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਲੜਣ ਪਾਰਟੀ ਹਮੇਸ਼ਾ ਹੀ ਉਹਨਾਂ ਨਾਲ ਡੱਟ ਕੇ ਖੜੀ ਹੈ। ਮਿਲਣ ਵਾਲੇ ਇਸ ਵਫਦ ਵਿੱਚ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਪਟਿਆਲਾ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸੀਨੀ ਆਗੂ ਨਿਰਦੇਵ ਸਿੰਘ ਆਕੜੀ, ਐਸ ਓ ਆਈ ਦੇ ਜੋਨਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਨਾਭਾ ਦੇ ਇੰਚਾਰਜ ਕਬੀਰਦਾਸ, ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਸਤਵੀਰ ਸਿੰਘ ਖੱਟੜਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Send this to a friend