ਪੰਜਾਬ ਸਰਕਾਰ ਵੱਲੋਂ ਜ¦ਧਰ ’ਚ 28 ਫਰਵਰੀ ਨੂੰ ਹੋਵੇਗਾ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦਾ ਰਾਜ ਪੱਧਰੀ ਸਮਾਗਮ : ਫਿਲੌਰ

images ਜ¦ਧਰ 13 ਫਰਵਰੀ (ਜਸਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ  ਰਾਜ ਪੱਧਰੀ ਦਾ ਸਮਾਗਮ 28 ਫਰਵਰੀ ਨੂੰ ਜ¦ਧਰ ਵਿਚ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਸ੍ਰ.ਸਰਵਣ ਸਿੰਘ ਫਿਲੌਰ ਕੈਬਨਿਟ ਮੰਤਰੀ ਪੰਜਾਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ ਸ਼ਾਮਿਲ ਹੋਣਗੇ ਅਤੇ ਪੰਜਾਬ ਕੈਬਨਿਟ ਦੇ ਮੰਤਰੀ,ਮੁੱਖ ਸੰਸਦੀ ਸਕੱਤਰ, ਵਿਧਾਇਕ ਅਤੇ ਰਾਜਨੀਤਿਕ ਅਤੇ ਧਾਰਮਿਕ ਆਗੂ ਇਸ ਸਮਾਗਮ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਉਤਸ਼ਵ ਦੇ ਸਬੰਧ ਵਿਚ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਪੂਰੀ ਜਿੰਦਗੀ ਦੇਸ਼ ਦੇ ਦਬੇ

ਕੁਚਲੇ ਤੇ ਲਿਤਾੜੇ ਹੋਏ ਲੋਕਾਂ ਦੀ ਧਾਰਮਿਕ ਆਜ਼ਾਦੀ ਲਈ ¦ਬਾ ਸੰਘਰਸ਼ ਕੀਤਾ। ਉਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ ਜਿਹੜੀ ਕਿ ਲੋਕਾਂ ਨੂੰ ਪ੍ਰਭੂ ਭਗਤੀ,ਆਪਸੀ ਪ੍ਰੇਮ ਪਿਆਰ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੰਦੀ ਹੈ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਜਲੰਧਰ ਵਿਖੇ ਵਿਸ਼ਾਲ ਸ਼ੋਭਾਯਾਤਰਾ ਆਯੋਜਤ ਕੀਤੀ ਗਈ, ਜਿਸ ਵਿੱਚ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜਲੰਧਰ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਅਤੇ ਕਸਬਿਆਂ ਤੋਂ ਭਾਰੀ ਗਿਣਤੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀਆਂ ਨਾਮ ਲੇਵਾ ਸੰਗਤਾਂ ਸ਼ਾਮਿਲ ਹੋਈਆਂ। ਇਸ ਮੌਕੇ ਉਚੇਚੇ ਤੌਰ ’ਤੇ ਤਿਆਰ ਕੀਤੀਆਂ ਗਈਆਂ ਝਾਕੀਆਂ ਦੀ ਸ਼ਲਾਘਾ ਕੀਤੀ ਗਈ। ਥਾਂ-ਥਾਂ ਉੱਪਰ ਸ਼ੋਭਾਯਾਤਰਾ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸ਼ੋਭਾਯਾਤਰਾ ਦੌਰਾਨ ਸਾਰੇ ਰਸਤੇ ਵਿੱਚ ਲੰਗਰ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਦਾ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।
ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀ ਵਧਾਈ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 637ਵੇਂ ਪ੍ਰਕਾਸ਼ ਉਤਸਵ ਦੇ ਮੌਕੇ ’ਤੇ ਵਧਾਈ ਦਿੱਤੀ ਹੈ।
ਉਨ੍ਹਾਂ ਆਪਣੇ ਸੁਨੇਹੇ ਵਿੱਚ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਜੀਵਨ ਅਤੇ ਫਲਸਫੇ ਰਾਹੀਂ ਮਨੁੱਖਤਾ ਨੂੰ ਪਿਆਰ, ਦਇਆ, ਆਪਸੀ ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਇਕਜੁਟਤਾ ਦਾ ਸੰਦੇਸ਼ ਦਿੱਤਾ ਹੈ ਅਤੇ ਸਮਾਜ ਵਿੱਚੋਂ ਜਾਤ-ਪਾਤ ਵਰਗੀਆਂ ਅਲਾਮਤਾਂ ਨੂੰ ਜੜ੍ਹੋ ਪੁੱਟਣ ਤੇ ਬਰਾਬਰਤਾ ਲਿਆਉਣ ’ਤੇ ਜ਼ੋਰ ਦਿੱਤਾ। ਉਹਨਾਂ ਵਲੋਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨ ਲਈ ਪਾਏ ਲਾਮਿਸਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸ. ਬਾਦਲ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮਨੁੱਖੀ ਕਦਰਾਂ ਕੀਮਤਾਂ ਦਾ ਪ੍ਰਚਾਰ ਕੀਤਾ ਜਿਨ੍ਹਾਂ ਦੀ ਅਜੋਕੇ ਭੌਤਿਕਵਾਦੀ ਯੁੱਗ ਵਿਚ ਉਨ੍ਹੀ ਹੀ ਸਾਰਥਿਕਤਾ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਭੇਦ ਅਤੇ ਧਰਮ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਮਿਲ-ਜੁਲ ਕੇ ਮਨਾਉਣ।

Send this to a friend