ਕਾਵੇਰੀ ਮੁੱਦੇ ’ਤੇ ਸੁਪਰੀਮ ਕੋਰਟ ਦੀ ਕੇਂਦਰ ਨੂੰ ਫਟਕਾਰ

ਜਲਦ ਯੋਜਨਾ ਤਿਆਰ ਕਰਨ ਦੇ ਆਦੇਸ਼

ਨਵੀਂ ਦਿੱਲੀ, 9 ਅਪ੍ਰੈਲ- ਸੁਪਰੀਮ ਕੋਰਟ ਨੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਸੋਮਵਾਰ ਨੂੰ ਸੁਣਵਾਈ ਕੀਤੀ ਅਤੇ ਇਸ ਦੌਰਾਨ ਪਾਣੀ ਦੀ ਵੰਡ ਦੇ ਫੈਸਲੇ ਨੂੰ ਲਾਗੂ ਕਰਨ ਲਈ ਯੋਜਨਾ ਤਿਆਰ ਨਾ ਕਰ ਪਾਉਣ ਲਈ ਕੇਂਦਰ ਨੂੰ ਫਟਕਾਰ ਲਗਾਈ।ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿਤਾ ਹੈ ਕਿ ਉਹ 3 ਮਈ ਨੂੰ ਤਕ ਇਸ ਫੈਸਲੇ ਨੂੰ ਲਾਗੂ ਕਰਨ ਲਈ ਯੋਜਨਾ ਤਿਆਰ ਕਰਨ। ਨਾਲ ਹੀ ਕੋਰਟ ਨੇ ਕਰਨਾਟਕ ਅਤੇ ਤਾਮਿਲਨਾਡੂ ਰਾਜ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਯੋਜਨਾ ਤਿਆਰ ਕਰੇ ਅਤੇ ਉਸ ਨੂੰ ਲਾਗੂ ਕੀਤੇ ਜਾਣ ਤਕ ਉਹ ਰਾਜਾਂ ‘ਚ ਸ਼ਾਂਤੀ ਬਣਾਏ ਰਖਣ।ਜ਼ਿਕਰਯੋਗ ਹੈ ਕਿ ਤਾਮਿਲਨਾਡੂ ਨੇ ਕੇਂਦਰ ਦੇ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਕਾਵੇਰੀ ਮੈਨੇਜਮੈਂਟ ਬੋਰਡ ਦੀ ਸਥਾਪਨਾ ਕਰਨ ‘ਚ ਅਸਫ਼ਲ ਰਹੀ ਹੈ।ਸੀ.ਜੇ.ਆਈ. ਦੀਪਕ ਮਿਸ਼ਰਾ ਨੇ ਕਿਹਾ ਕਿ 3 ਮਈ ਨੂੰ ਤਾਮਿਲਨਾਡੂ ਦੀ ਉਸ ਪਟੀਸ਼ਨ ‘ਤੇ ਵੀ ਸੁਣਵਾਈ ਹੋਵੇਗੀ।

Send this to a friend