ਅੰਮ੍ਰਿਤਸਰ, 12 ਅਪ੍ਰੈਲ- ਸਿੰਘ ਸਹਿਬਾਨਾਂ ਨੇ ‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿਕਾ ਨੂੰ ਸਿਖ ਧਰਮ ‘ਚੋਂ ਕਢ ਦਿਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿਚ ਇਹ ਫ਼ੈਸਲਾ ਲਿਆ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿਕਾ ਨੂੰ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੀਵਤ ਰੂਪ ਵਿਚ ਦਿਖਾਉਣ ਤੇ ਐਸਜੀਪੀਸੀ ਦੀ ਰੋਕ ਦੇ ਬਾਵਜੂਦ ਕਾਨੂੰਨ ਦਾ ਸਹਾਰਾ ਲੈ ਕੇ ਫ਼ਿਲਮ ਰਿਲੀਜ਼ ਕਰਨ ਲਈ ਬਜ਼ਿਦ ਰਹਿਣ ਕਰ ਕੇ ਇਹ ਸਜ਼ਾ ਦਿਤੀ ਗਈ ਹੈ।ਇਸ ਫਿਲਮ ਨੂੰ ਲੈ ਕੇ ਸਿੱਖ ਪੰਥ ਵਿੱਚ ਰੋਸ ਫੈਲਿਆ ਹੋਇਆ ਹੈ। ਉਧਰ ਸ਼੍ਰੋਮਣੀ ਕਮੇਟੀ ਨੇ ਫਿਲਮ ’ਤੇ ਰੋਕ ਲਈ ਸੁਪਰੀਮ ਕੋਰਟ ਵਿੱਚ ਅਰਜੀ ਦਿੱਤੀ ਹੈ, ਜਿਸ ’ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਪੰਜਾਬ ਵਿੱਚ ਸਾਰੀਆਂ ਜੱਥੇਬੰਦੀਆਂ ਇਸ ਫਿਲਮ ਨੂੰ ਰੋਕਣ ਲਈ ਸਰਗਰਮ ਹਨ। ਸਿਕਾ ਨੂੰ ਪੰਥ ’ਚੋਂ ਕੱਢਣ ਨਾਲ ਲੜਾਈ ਨਵੇਂ ਮੋੜ ’ਤੇ ਪਹੁੰਚ ਗਈ ਹੈ।