Skip to content
Independent perspectives. Global stories.
BREAKING

ਰਾਣਾ ਕੇ.ਪੀ. ਸਿੰਘ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ

Share this story

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਵਿਸਾਖੀ ਦੇ ਤਿਉਹਾਰ ‘ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ ਪ੍ਰਧਾਨ ਰਾਜ ਪੰਜਾਬ ਦੇ ਕਿਸਾਨਾਂ ਲਈ ਵੱਡੀ ਮਹੱਤਤਾ ਹੈ ਕਿਉਂਕਿ ਇਸ ਦਿਨ ਰਵਾਇਤੀ ਤੌਰ ‘ਤੇ ਖੁਸ਼ੀਆਂ ਅਤੇ ਖੇੜਿਆਂ ਦੇ ਮਾਹੌਲ ਵਿੱਚ ਕਣਕ ਦੀ ਵਾਢੀ ਆਰੰਭ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਸਖਤ ਮਿਹਨਤ ਸਿਰੇ ਚੜਨ ‘ਤੇ ਖੁਸ਼ੀ ਮਹਿਸੂਸ ਕਰਨ ਦਾ ਅਹਿਮ ਮੌਕਾ ਪ੍ਰਦਾਨ ਕਰਦੀ ਹੈ ਅਤੇ ਸਾਨੂੰ ਵੀ ਸਾਰਿਆਂ ਨੂੰ ਇਸ ਮੌਕੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਸਵੈ ਨਿਰਭਰ ਬਣਾਉਣ ਵਿੱਚ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਯੋਗਦਾਨ ਨੂੰ ਸਿਜਦਾ ਕਰਨਾ ਚਾਹੀਦਾ ਹੈ। ਰਾਣਾ ਕੇ.ਪੀ. ਸਿੰਘ ਨੇ ਅੱਗੇ ਕਿਹਾ ਕਿ ਇਸ ਤਿਉਹਾਰ ਦੀ ਸਿੱਖ ਭਾਈਚਾਰੇ ਲਈ ਵੀ ਭਾਰੀ ਧਾਰਮਿਕ ਮਹੱਤਤਾ ਹੈ ਕਿਉਂ ਕਿ ਇਸੇ ਹੀ ਦਿਨ ਸਾਲ 1699 ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਦੇ ਮੁੱਢਲੇ ਸਿਧਾਂਤਾਂ ਸੱਚਾਈ, ਨਿਆਂ ਅਤੇ ਬਰਾਬਰਤਾ ਨੂੰ ਸਮਰਪਿਤ ਸਿੱਖਾਂ ਦੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸੇ ਹੀ ਦਿਨ ਸੰਨ 1919 ਵਿੱਚ ਬਰਤਾਨਵੀ ਸਾਮਰਾਜ ਵਲੋਂ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਨਿਰਦੋਸ਼ ਸੈਂਕੜੇ ਪੰਜਾਬੀਆਂ ਦਾ ਕੀਤਾ ਗਿਆ ਕਤਲੇਆਮ ਵੀ ਭਾਰਤ ਵਿੱਚ ਉਸ ਸਾਮਰਾਜ ਦੇ ਕਫ਼ਨ ਵਿੱਚ ਆਖਰੀ ਕਿੱਲ ਸਾਬਤ ਹੋਇਆ ਸੀ।
ਰਾਣਾ ਕੇ.ਪੀ. ਸਿੰਘ ਨੇ ਸਮੁਹ ਪੰਜਾਬ ਵਾਸੀਆਂ ਨੂੰ ਇਹ ਤਿਓਹਾਰ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੰਦਿਆਂ ਇਹ ਵੀ ਕਿਹਾ ਕਿ ਇਸ ਦਿਨ ਸਾਨੂੰ ਸਮੂਹ ਮਹਾਨ ਸੁਤੰਤਰਤਾ ਸੰਗਰਾਮੀਆਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਵੀ ਕਰਨਾ ਚਾਹੀਦਾ ਹੈ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਅਜ਼ਾਦ ਮਾਹੌਲ ਵਿਚ ਚੈਨ ਦੀ ਜਿੰਦਗੀ ਜੀ ਰਹੇ ਹਾਂ। ਰਾਣਾ ਕੇ.ਪੀ. ਸਿੰਘ ਨੇ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਸਮੂਹ ਕਿਸਾਨਾਂ ਦੇ ਪ੍ਰਤੀ ਵੀ ਸ਼ੁਕਰ ਗੁਜ਼ਾਰ ਹੋਣਾ ਚਾਹੀਦਾ ਹੈ ਜੋ ਦੇਸ਼ ਦੀਆਂ ਅਨਾਜ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।

WRITTEN BY