ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਾਰਤ ਦੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 127ਵੇਂ ਜਨਮ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਆਵਾਮ ਨੂੰ ਜਾਤ-ਪਾਤ, ਭੇਦ-ਭਾਵ ਅਤੇ ਸ਼ੋਸ਼ਣ ਤੋਂ ਉੱਪਰ ਉੱਠਣ ਦਾ ਸੱਦਾ ਦਿੱਤਾ ਹੈ ਤਾਂ ਜੋ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ।
ਆਪਣੇ ਵਧਾਈ ਸੰਦੇਸ਼ ਵਿਚ ਰਾਣਾ ਕੇ.ਪੀ. ਸਿੰਘ ਨੇ ਬਾਬਾ ਸਾਹਿਬ ਨੂੰ ਮਹਾਨ ਸਮਾਜ ਸੁਧਾਰਕ ਕਹਿ ਕੇ ਸੰਬੋਧਨ ਕੀਤਾ, ਜਿਨ•ਾਂ ਦੱਬੇ-ਕੁਚਲੇ ਵਰਗਾਂ ਦੇ ਹੱਕਾਂ ਅਤੇ ਮੁੱਦਿਆਂ ਦੀ ਲੰਮੀ ਲੜਾਈ ਲੜੀ। ਉਨ•ਾਂ ਕਿਹਾ ਕਿ ਡਾ. ਅੰਬੇਡਕਰ ਨੇ ਸਾਡੇ ਸੰਵਿਧਾਨ ਨੂੰ ਇਕ ਅਜਿਹਾ ਰੂਪ ਦਿੱਤਾ ਜੋ ਨਿਆਂ, ਆਜ਼ਾਦੀ, ਬਰਾਬਰਤਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਦੀ ਪ੍ਰੋੜਤਾ ਕਰਦਾ ਹੈ। ਉਨ•ਾਂ ਕਿਹਾ ਕਿ ਡਾ. ਅੰਬੇਡਕਰ ਬਹੁ-ਪੱਖੀ ਸਖਸ਼ੀਅਤ ਸਨ, ਜਿਨ•ਾਂ ਆਪਣਾ ਸਮੁੱਚਾ ਜੀਵਨ ਕਮਜ਼ੋਰ ਵਰਗਾਂ ਨੂੰ ਉੱਪਰ ਚੁੱਕਣ ਅਤੇ ਉਨ•ਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਸਮਰਪਿਤ ਕੀਤਾ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਇਸ ਮੁਬਾਰਕ ਮੌਕੇ ਬਾਬਾ ਸਾਹਿਬ ਵਲੋਂ ਸੰਜੋਏ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਦਾ ਅਹਿਦ ਲੈਣਾ ਹੀ ਉਨ•ਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।