Skip to content
Independent perspectives. Global stories.
BREAKING

ਨਿਹੰਗ ਸਿੰਘਾਂ ਦੇ ਮਹੱਲੇ ਦੌਰਾਨ ਮਾੜੇ ਪ੍ਰਬੰਧਾਂ ਦੀ ਭੇਂਟ ਚੜਿਆ ਇੱਕ ਨਿਹੰਗ

Share this story

ਤਲਵੰਡੀ ਸਾਬੋ, 15 ਅਪ੍ਰੈਲ (ਰਾਮ ਰੇਸ਼ਮ ਸ਼ਰਨ)- ਵਿਸਾਖੀ ਮੇਲੇ ਦੀ ਸਮਾਪਤੀ ਮੌਕੇ ਨਹਿੰਗ ਸਿੰਘ ਜਥੇਬੰਦੀਆਂ ਵੱਲੋਂ ਸਜਾਏ ਗਏ ਮਹੱਲੇ ਦੌਰਾਨ ਪ੍ਰਸ਼ਾਸਨ ਵੱਲੋਂ ਕੋਈ ਵਧੀਆ ਇੰਤਜਾਮ ਨਾ ਕਰ ਸਕਣ ਕਾਰਨ ਘੋੜਿਆਂ ਦੀ ਫੇਟ ਵਿੱਚ ਆਉਣ ਨਾਲ ਇੱਕ ਨਹਿੰਗ ਸਿੰਘ ਦੀ ਮੌਤ ਹੋ ਗਈ ਜਦੋਂਕਿ ਇੱਕ ਹੋਰ ਨਿਹੰਗ ਸਿੰਘ ਗੰਭੀਰ ਜਖਮੀ ਹੋ ਗਿਆ। ਜਾਣਕਾਰੀ ਅਨੁਸਾਰ ਦਮਦਮਾ ਸਾਹਿਬ ਵਿਖੇ ਵਿਸਾਖੀ ਮੇਲੇ ਦੀ ਸਮਾਪਤੀ ਮੌਕੇ ਨਹਿੰਗ ਸਿੰਘ ਜਥੇਬੰਦੀਆਂ ਵੱਲੋ ਮਹੱਲਾ ਸਜਾਇਆ ਜਾਂਦਾ ਹੈ ਜਿਸ ਦੌਰਾਨ ਘੋੜ ਦੌੜ ਵੀ ਕਰਵਾਈ ਜਾਦੀ ਹੈ ਘੋੜ ਦੌੜ ਦੌਰਾਨ ਦੋ ਘੋੜਿਆਂ ਦੇ ਭੇੜ ਵਿੱਚ ਆਉਣ ਨਾਲ ਨਹਿੰਗ ਬਾਬਾ ਸ਼ਿੰਦਰ ਸਿੰਘ ਵਾਸੀ ਕਾਉਣੀ ਜਿਲਾ ਸ੍ਰੀ ਮੁਕਤਸਰ ਸਾਹਿਬ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਜਿੰਨਾ ਦੇ ਸਿਰ ਤੇ ਗੰਭੀਰ ਸੱਟ ਲੱਗ ਗਈ ਤੇ ਉਹਨਾਂ ਨੂੰ ਜਖਮੀ ਹਾਲਤ ਵਿੱਚ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾ ਦਿੱਤਾ ਪਰ ਹਾਲਤ ਗੰਭੀਰ ਹੋਣ ਕਰਕੇ ਐਂਬੂਲੈਸ 108 ਰਾਹੀਂ ਬਠਿੰਡਾ ਰੈਫਰ ਕਰ ਦਿੱਤਾ ਜਿਥੇ ਨਹਿੰਗ ਸ਼ਿੰਦਰ ਸਿੰਘ ਜਖਮਾ ਦਾ ਤਾਬ ਨਾ ਸਹਾਰਦੇ ਹੋਏ ਅਕਾਲ ਚਲਾਣਾ ਕਰ ਗਏ।ਜਦੋਂਕਿ ਕਿ ਇੱਕ ਹੋਰ ਨਿਹੰਗ ਸਿੰਘ ਭੂਰਾ ਸਿੰਘ ਵਾਸੀ ਰਣੀਆ (ਮੋਗਾ) ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਥੇ ਦੱਸਣਾ ਬਣਦਾ ਹੈ ਕਿ ਨਹਿੰਗ ਸਿੰਘਾਂ ਵੱਲਂੋ ਕੱਢੇ ਜਾਂਦੇ ਮਹੱਲੇ ਲਈ ਇਸ ਵਾਰ ਪ੍ਰਸਾਸ਼ਨ ਵੱਲੋਂ ਕੋਈ ਪੁਖਤਾ ਪ੍ਰਬੰਧ ਨਹੀ ਕੀਤੇ ਗਏ ਸਨ ਜਿਸਦਾ ਗਿਲਾ ਨਿਹੰਗ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਆਪਣੇ ਸੰਬੋਧਨ ਦੌਰਾਨ ਵੀ ਕੀਤਾ ਸੀ। ਨਿਹੰਗ ਆਗੂਆਂ ਦਾ ਹੁਣ ਦੋਸ਼ ਹੈ ਕਿ ਪ੍ਰਸ਼ਾਸਨ ਦੇ ਮਾੜੇ ਪ੍ਰਬੰਧਾਂ ਦੀ ਬਦੌਲਤ ਹੀ ਨਿਹੰਗ ਸਿੰਘ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ।

WRITTEN BY