ਤਪਾ ਮੰਡੀ , 16 ਅਪ੍ਰੈਲ (ਰੋਹਿਤ ਸਿੰਗਲਾ)- ਨੇੜਲ੍ਹੇ ਪਿੰਡ ਢਿੱਲਵਾਂ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਚੱਲ ਰਹੇ ਸਾਲਾਨਾ ਸਮਾਗਮ ਦੀ ਸਮਾਪਤੀ ਮੌਕੇ ਸੋਮਵਤੀ ਮੱਸਿਆ ਵਾਲੇ ਦਿਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਹੋਏ ਮਹਾਨ ਅੰਮ੍ਰਿਤ ਸੰਚਾਰ ਸਮਾਗਮ ਸਮੇਂ 58 ਪ੍ਰਾਣੀ ਅੰਮ੍ਰਿਤ ਪਾਨ ਕਰਕੇ ਗੁਰੂ ਦੇ ਲੜ ਲੱਗੇ। ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਦੇ ਮੈਨੇਜਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਨਗਰ ਢਿੱਲਵਾਂ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਰਸੀਵਰ ਪਰਮਜੀਤ ਸਿੰਘ ਦੀ ਅਗਵਾਈ ਵਿੱਚ 12 ਅਪ੍ਰੈਲ ਤੋਂ ਚੱਲ ਰਹੇ ਸਾਲਾਨਾ ਸਮਾਗਮ ਦੀ ਸਮਾਪਤੀ ਮੌਕੇ ਜਥੇਦਾਰ ਬਾਬਾ ਪਿੱਪਲ ਸਿੰਘ ਪਿੰਡ ਹਕੂਮਤ ਸਿੰਘ ਵਾਲਾ ਦੀ ਅਗਵਾਈ ਵਿੱਚ ਪੰਜ ਪਿਆਰੇ ਸਹਿਬਾਨ ਨੇ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ। ਇਸ ਮੋਕੇ ਹੈੱਡ ਗ੍ਰੰਥੀ ਗੁਰਮੇਲ ਸਿੰਘ, ਗੁਰਦੁਆਰਾ ਇੰਸਪੈਕਟਰ ਸੁਖਰਾਜ ਸਿੰਘ, ਹੈੱਡ ਰਾਗੀ ਹਰਬੰਸ ਸਿੰਘ, ਮਨਪ੍ਰੀਤ ਸਿੰਘ, ਸਰਪੰਚ ਸੁਖਦੇਵ ਸਿੰਘ, ਬਲਦੇਵ ਸਿੰਘ, ਬਾਬਾ ਮੋਹਨ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਸਿੰਘ, ਲੇਖਾਕਾਰ ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਰਾਗੀ, ਮੇਜਰ ਸਿੰਘ ਖਹਿਰਾ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।