‘ਆਪ’ ਲੜੇਗੀ ਲੋਕ ਸਭਾ ਚੋਣਾਂ

tt ਨਵੀਂ ਦਿੱਲੀ, 15 ਫਰਵਰੀ (ਪੀ.ਟੀ.)- ਆਮ ਆਦਮੀ ਪਾਰਟੀ ਨੇ ਸਪਸ਼ਟ ਕੀਤਾ ਹੈ ਕਿ ਉਹ ਲੋਕ ਸਭਾ ਚੋਣਾਂ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਲੜੇਗੀ। ਪਾਰਟੀ ਦੇ ਸੀਨੀਅਰ ਨੇਤਾ ਯੋਗੇਂਦਰ ਯਾਦਵ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਬਿਲਕੁਲ ਸਾਫ਼ ਹੈ ਕਿ ਲੋਕ ਸਭਾ ਚੋਣਾਂ ਲਈ ਆਪ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਚੋਣ ਲੜੇਗੀ। ਜ਼ਿਕਰਯੋਗ ਹੈ ਕਿ ਦਿੱਲੀ ਵਿਧਾਨ ਸਭਾ ਵਿਚ ਜਨ ਲੋਕਪਾਲ ਬਿੱਲ ਪੇਸ਼ ਕਰਨ ਵਿਚ ਅਸਫ਼ਲ ਰਹਿਣ ਤੋਂ ਕੁਝ ਦੇਰ ਬਾਅਦ ਹੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

Send this to a friend